08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਬੱਚਿਆਂ ਦੇ ਕਰਵਾਏ ਕਵਿਤਾ ਤੇ ਕਹਾਣੀ ਦੇ ਮੁਕਾਬਲੇ

Ad Position 21
No active advertisement
ਅਜੀਤ ਡੈਸਕ 21-12-2025
ਸੁਲਤਾਨਪੁਰ ਲੋਧੀ, 20 ਦਸੰਬਰ (ਥਿੰਦ, ਨਰੇਸ਼ ਹੈਪੀ)-ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਤੇ ਉਨ੍ਹਾਂ ਵਿਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਇੱਕ ਖ਼ਾਸ ਸਿੱਖਿਆ ਆਧਾਰਿਤ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਨਰਸਰੀ ਤੇ ਐਲ.ਕੇ.ਜੀ. ਕਲਾਸ ਦੇ ਬੱਚਿਆਂ ਵਿਚ ਕਵਿਤਾ ਮੁਕਾਬਲਾ ਅਤੇ ਯੂ ਕੇ ਜੀ ਦੇ ਬੱਚਿਆਂ ਵਿਚ ਕਹਾਣੀ ਪ੍ਰਤੀਯੋਗਿਤਾ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਦੇ ਵੈਲਕਮ ਡਾਂਸ ਨਾਲ ਕੀਤੀ ਗਈ, ਜਿਸ ਨੇ ਮੌਜੂਦ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਦਿਲ ਜਿੱਤ ਲਿਆ | ਬੱਚਿਆਂ ਨੇ ਆਪਣੀਆਂ ਕਵਿਤਾਵਾਂ ਅਤੇ ਕਹਾਣੀਆਂ ਬਹੁਤ ਹੀ ਮਨਮੋਹਕ ਅੰਦਾਜ਼ ਵਿਚ ਪੇਸ਼ ਕੀਤੀਆਂ | ਇਸ ਮੌਕੇ ਤੇ ਪਿ੍ੰਸੀਪਲ ਮਧੂ ਸ਼ਰਮਾ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਸਿੱਖਣ ਦੀ ਮਹੱਤਤਾ, ਕਲਾ ਅਤੇ ਰਚਨਾਤਮਕਤਾ ਨੂੰ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਵੀ ਸਿੱਖਿਆ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਸਮਾਰੋਹ ਵਿਚ ਮੌਜੂਦ ਪਿ੍ੰਸੀਪਲ ਮੋਨਾ ਘਈ(ਸੀਨੀਅਰ ਵਿੰਗ)ਨੇ ਭਾਸ਼ਣ ਵਿਚ ਬੱਚਿਆਂ ਦੀ ਪ੍ਰਦਰਸ਼ਨ ਨੂੰ ਸਰਾਹਿਆ ਅਤੇ ਉਨ੍ਹਾਂ ਨੂੰ ਆਤਮ-ਵਿਸ਼ਵਾਸ ਅਤੇ ਹੁਨਰ ਦਿਖਾਉਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੀ ਪੂਰੀ ਵਿਕਾਸ ਯਾਤਰਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਸਮੇਂ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪ੍ਰੈਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਮੈਨੇਜਮੈਂਟ ਮੈਂਬਰ ਪ੍ਰਗਟ ਸਿੰਘ ਜੱਜ ਅਤੇ ਨਵਜੋਤ ਕੌਰ ਜੱਜ, ਕੋਆਰਡੀਨੇਟਰ ਮਮਤਾ ਗੁਪਤਾ, ਪੂਜਾ ਚਾਵਲਾ, ਵਿਸ਼ਵਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਵੀ ਸਮਾਰੋਹ ਵਿਚ ਸ਼ਾਮਿਲ ਹੋਏ | ਬੱਚਿਆਂ ਦੀ ਪ੍ਰਦਰਸ਼ਨ ਨੂੰ ਦੇਖ ਕੇ ਮੈਨੇਜਮੈਂਟ ਮੈਂਬਰ ਬਹੁਤ ਪ੍ਰਭਾਵਿਤ ਹੋਏ | ਮੁਕਾਬਲੇ ਦੀ ਜੱਜਮੈਂਟ ਹਰਪ੍ਰੀਤ ਕੌਰ ਅਤੇ ਅੰਜਲੀ ਪੁਰੀ ਦੁਆਰਾ ਕੀਤੀ ਗਈ, ਜਿਸ ਵਿਚ ਬੱਚਿਆਂ ਨੇ ਆਪਣਾ ਟੇਲੈਂਟ ਅਤੇ ਰਚਨਾਤਮਕਤਾ ਬਹੁਤ ਹੀ ਸੁੰਦਰ ਤਰੀਕੇ ਨਾਲ ਦਰਸਾਇਆ | ਸਟੇਜ ਦੀ ਭੂਮਿਕਾ ਨੀਨਾ ਨੇ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਰਾਣੀ ਲਕਸ਼ਮੀ ਬਾਈ ਆਤਮ ਸੁਰੱਖਿਆ ਤਹਿਤ ਕਰਵਾਇਆ ਜ਼ਿਲ੍ਹਾ ਪੱਧਰੀ ਲੜਕੀਆਂ ਦਾ ਕਰਾਟੇ ਦਾ ਮੁਕਾਬਲਾ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੇ ਜਨਤਕ ਆਧਾਰ 'ਚ ਉਭਾਰ ਆਉਣ ਨਾਲ ਅਕਾਲੀ ਆਗੂਆਂ ਤੇ ਵਰਕਰਾਂ 'ਚ ਉਤਸ਼ਾਹ-ਵਾਲੀਆ
Ad Position 24