ਫਗਵਾੜਾ, 20 ਦਸੰਬਰ (ਹਰਜੋਤ ਸਿੰਘ ਚਾਨਾ)-ਬਲਾਕ ਸੰਮਤੀ ਚੋਣਾਂ 'ਚ ਨਵੇਂ ਚੁਣੇ ਗਏ ਸੰਮਤੀ ਮੈਂਬਰਾਂ ਨੂੰ ਸਥਾਨਕ ਐਸ.ਡੀ.ਐਮ. ਜਸ਼ਨਜੀਤ ਸਿੰਘ ਦੇ ਦਫ਼ਤਰ ਵਿਖੇ ਸਰਟੀਫਿਕੇਟ ਵੰਡਣ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸਪਰਸਨ ਤੇ ਵਿਧਾਨਸਭਾ ਹਲਕਾ ਫਗਵਾੜਾ ਦੇ ਇੰਚਾਰਜ ਹਰਨੂਰ ਸਿੰਘ (ਹਰਜੀ) ਮਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ 'ਆਪ ' ਦੇ ਚੁਣੇ ਗਏ 9 ਸੰਮਤੀ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ ਤੇ ਲੋਕਾਂ ਦੇ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਪੂਰੀ ਵਾਹ ਲਗਾਉਣ ਦੀ ਅਪੀਲ ਕੀਤੀ | ਮਾਨ ਨੇ ਕਿਹਾ ਕਿ ਫਗਵਾੜਾ ਸਮੇਤ ਪੂਰੇ ਪੰਜਾਬ ਦੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਵੋਟਰਾਂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹੱਕ 'ਚ ਫਤਵਾ ਦਿੱਤਾ ਹੈ | ਉਨ੍ਹਾਂ ਨੇ ਨਵੇਂ ਚੁਣੇ ਗਏ ਸਮੂਹ ਸੰਮਤੀ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਵਿਕਾਸ 'ਚ ਉਨ੍ਹਾਂ ਦੀ ਭੂਮਿਕਾ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ | ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ | ਇਸ ਮੌਕੇ ਅਜੇ ਕੁਮਾਰ ਹੈਪੀ, ਬਲਾਕ ਸੰਮਤੀ ਮੈਂਬਰ ਰਜਿੰਦਰ ਕੌਰ, ਜਸਪ੍ਰੀਤ ਸਿੰਘ ਬਿੱਲੂ, ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਕਮਲ ਕਲਸੀ, ਬਲਾਕ ਸੰਮਤੀ ਮੈਂਬਰ ਕਮਲੇਸ਼ ਕੌਰ, ਬਲਾਕ ਸੰਮਤੀ ਮੈਂਬਰ ਦੇਸਰਾਜ ਝੰਮਟ ਤੋਂ ਇਲਾਵਾ ਆਪ ਪਾਰਟੀ ਦੇ ਹੋਰ ਵਰਕਰ ਤੇ ਸਮਰਥਕ ਵੀ ਹਾਜ਼ਰ ਸਨ |