ਫਗਵਾੜਾ, 20 ਦਸੰਬਰ (ਹਰਜੋਤ ਸਿੰਘ ਚਾਨਾ)- ਨਿਊ ਸਨਫਲਾਵਰ ਹਾਈ ਸਕੂਲ 'ਚ ਅੱਜ ਸਾਲਾਨਾ ਖੇਡ ਮੇਲੇ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਖੇਡ ਮੁਕਾਬਲਿਆਂ 'ਚ 50 ਮੀਟਰ, 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ, ਡਿਸਕਸ ਥਰੋ, ਸ਼ਾਟਪੁੱਟ ਥਰੋ, ਤਿੰਨ ਟਾਂਗ ਦੌੜ, ਮੇਡਕ ਦੌੜ, ਉਲਟੀ ਦਿਸ਼ਾ ਵਿਚ ਦੌੜ, ਰਿਲੇ ਦੌੜ ਅਤੇ ਰੱਸਾਕਸ਼ੀ ਵਰਗੇ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਮੁਕਾਬਲਿਆਂ ਦੇ ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸੋਨੇ, ਚਾਂਦੀ ਅਤੇ ਕਾਂਸੀ ਦੇ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਰੌਬਿਨ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ | ਸਕੂਲ ਦੀ ਚੇਅਰਪਰਸਨ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਖੇਡ ਗਤੀਵਿਧੀਆਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਰਾਧਿਕਾ (ਡੈਂਟਲ ਹੱਬ), ਹਰਕਿਰਪਾਲ ਸਿੰਘ ਬਾਜਵਾ, ਰਾਕੇਸ਼ ਓਹਰੀ ਤੇ ਸ਼੍ਰੀਮਤੀ ਤੇਜਿੰਦਰ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |