ਸੁਲਤਾਨਪੁਰ ਲੋਧੀ, 20 ਦਸੰਬਰ (ਨਰੇਸ਼ ਹੈਪੀ)-ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਇੱਥੇ ਆਪਣੇ ਜ਼ੋਨ ਨੰਬਰ 8 ਕਬੀਰਪੁਰ ਦੇ ਪਿੰਡਾਂ 'ਚ ਧੰਨਵਾਦੀ ਦੌਰੇ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ 2027 'ਚ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸਰਕਾਰ ਬਣਾਏਗਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਕਾਰਗੁਜ਼ਾਰੀ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਖੁਫੀਆ ਏਜੰਸੀਆਂ ਵਿਚ ਵੀ ਚਰਚਾ ਸ਼ੁਰੂ ਹੋ ਗਈ ਹੈ ਕਿ ਆਉਣ ਵਾਲਾ ਸਮਾਂ ਅਕਾਲੀ ਦਲ ਦੇ ਹੱਕ ਵਿਚ ਹੋਵੇਗਾ | ਜਥੇਦਾਰ ਕੁਲਦੀਪ ਸਿੰਘ ਬੂਲੇ ਨੇ ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਜੋਨ ਨੰਬਰ 8 ਕਬੀਰਪੁਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਿਨਾਂ ਪੈਸੇ ਤੇ ਬਿਨਾਂ ਸ਼ਰਾਬ ਵੰਡੇ ਮੈਨੂੰ ਗਰੀਬ ਨੂੰ ਵੋਟਰਾਂ ਵਲੋਂ ਬਹੁਤ ਹੀ ਵੱਡਾ ਫ਼ਤਵਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪੰਜਾਬ ਦੀ ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਅਗਵਾਈ ਹੇਠਾਂ ਬਲਾਕ ਸੰਮਤੀ ਦੀ ਇਹ ਚੋਣ ਲੜੀ ਹੈ ਅਤੇ ਮੈਨੂੰ ਖ਼ੁਸ਼ੀ ਹੈ ਕਿ ਪਾਰਟੀ ਹਾਈਕਮਾਨ ਨੇ ਮੇਰੇ ਪਰਿਵਾਰ ਨੂੰ ਪਾਰਟੀ ਟਿਕਟ 'ਤੇ ਮੈਦਾਨ ਵਿਚ ਉਤਾਰਿਆ |