08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖ਼ੂਨਦਾਨ ਕੈਂਪ ਨੂੰ ਸਫਲ ਬਣਾਉਣ ਵਾਲੇ ਵਲੰਟੀਅਰਾਂ ਦੇ ਸਨਮਾਨ 'ਚ ਸਮਾਗਮ

Ad Position 21
No active advertisement
ਅਜੀਤ ਡੈਸਕ 21-12-2025
ਫਗਵਾੜਾ, 20 ਦਸੰਬਰ (ਹਰਜੋਤ ਸਿੰਘ ਚਾਨਾ)-ਭਾਜਪਾ ਆਗੂ ਆਸ਼ੂ ਸਾਂਪਲਾ ਵਲੋਂ ਆਪਣੀ ਸਵਰਗੀ ਧੀ ਬੇਬੀ ਨਵਿਆ ਦੇ ਜਨਮ ਦਿਨ 'ਤੇ ਨਵਿਆ ਹੈਲਪਿੰਗ ਹੈਂਡ ਦੁਆਰਾ ਲਗਾਏ ਮੈਗਾ ਖ਼ੂਨਦਾਨ ਕੈਂਪ ਨੂੰ ਸਫਲ ਬਣਾਉਣ ਵਿਚ ਸਹਿਯੋਗ ਕਰਨ ਵਾਲੇ ਸਮੂਹ ਵਲੰਟੀਅਰਾਂ ਦੇ ਸਨਮਾਨ 'ਚ ਇੱਕ ਸਮਾਗਮ ਸਥਾਨਕ ਹੋਟਲ ਵਿਖੇ ਕੀਤਾ ਗਿਆ | ਜਿਸ 'ਚ ਸਾਬਕਾ ਕੇਂਦਰੀ ਮੰਤਰੀ ਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਵਲੰਟੀਅਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਕੈਂਪ ਨੂੰ ਨਾ ਸਿਰਫ਼ ਫਗਵਾੜਾ ਤੋਂ ਸਗੋਂ ਆਲੇ ਦੁਆਲੇ ਦੇ ਇਲਾਕਿਆਂ ਤੋਂ ਵੀ ਸੈਂਕੜੇ ਖੂਨਦਾਨੀਆਂ ਨੇ ਮੈਗਾ ਖ਼ੂਨਦਾਨ ਕੈਂਪ 'ਚ ਪਹੁੰਚ ਕੇ ਖ਼ੂਨਦਾਨ ਕੀਤਾ | ਨਤੀਜੇ ਵਜੋਂ 912 ਯੂਨਿਟ ਖ਼ੂਨ ਲੋੜਵੰਦ ਮਰੀਜ਼ਾਂ ਲਈ ਇਕੱਤਰ ਕੀਤਾ ਜਾ ਸਕਿਆ | ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਕਿ ਦੁਨੀਆ ਵਿਚ ਹਰ ਕੋਈ ਆਪਣੇ ਲਈ ਜਿਉਂਦਾ ਹੈ, ਪਰ ਦੁਨੀਆ ਉਨ੍ਹਾਂ ਨੂੰ ਹੀ ਯਾਦ ਰੱਖਦੀ ਹੈ ਜੋ ਦੂਜਿਆਂ ਲਈ ਜਿਊਣ ਦੀ ਕਲਾ ਸਿੱਖਦੇ ਹਨ | ਉਨ੍ਹਾਂ ਲਈ ਖ਼ੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਦੇ ਭਤੀਜੇ ਆਸ਼ੂ ਸਾਂਪਲਾ ਨੇ ਆਪਣੀ ਧੀ ਨਵਿਆ ਦੇ ਦੇਹਾਂਤ ਤੋਂ ਪ੍ਰੇਰਨਾ ਲਈ ਹੈ ਅਤੇ ਦੂਜਿਆਂ ਦੇ ਦਰਦ ਨੂੰ ਘੱਟ ਕਰਨ ਲਈ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਚੰਗੇ ਕੰਮ ਦੇ ਨਤੀਜੇ ਹਮੇਸ਼ਾ ਚੰਗੇ ਹੁੰਦੇ ਹਨ | ਕੌਂਸਲਰ ਅਨੁਰਾਗ ਮਾਨਖੰਡ ਨੇ ਵੀ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਵਲੰਟੀਅਰਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਅਗਲੇ ਸਾਲ ਖ਼ੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹੋਰ ਵੀ ਵੱਡੇ ਪੱਧਰ 'ਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਤੇ ਵੱਧ ਤੋਂ ਵੱਧ ਖ਼ੂਨ ਦੀ ਜ਼ਰੂਰਤ ਵਾਲੇ ਮਰੀਜ਼ਾਂ ਦੀ ਮਦਦ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਸੱਜਣ ਸਿੰਘ ਚੀਮਾ ਨੇ ਹਲਕੇ ਦੇ ਵੋਟਰਾਂ ਦਾ ਕੀਤਾ ਧੰਨਵਾਦ
Ad Position 24