08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਸੁਲਤਾਨਪੁਰ ਲੋਧੀ, 20 ਦਸੰਬਰ (ਥਿੰਦ)-ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਹੈੱਡ ਟੀਚਰ ਨਵਦੀਪ ਕੌਰ ਦੀ ਅਗਵਾਈ ਹੇਠ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ ਦੇ ਅਹੁਦੇਦਾਰਾਂ, ਬੱਚਿਆਂ ਦੇ ਮਾਪੇ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਇਸ ਮੌਕੇ ਸਕੂਲ ਅਧਿਆਪਕਾਂ ਕੰਵਰਦੀਪ ਸਿੰਘ, ਪਰਮਿੰਦਰ ਸਿੰਘ, ਗੁਰਮੀਤ ਕੌਰ ਅਤੇ ਹਰਪ੍ਰੀਤ ਕੌਰ ਵੱਲੋਂ ਬੱਚਿਆਂ ਦੀ ਕਾਰਗੁਜ਼ਾਰੀ ਮਾਪਿਆਂ ਨਾਲ ਸਾਂਝੀ ਕੀਤੀ ਗਈ | ਇਸ ਮੌਕੇ ਹੈੱਡ ਟੀਚਰ ਨਵਦੀਪ ਕੌਰ ਅਤੇ ਕੈਲੀਗਰਾਫਰ ਅਧਿਆਪਕ ਕੰਵਰਦੀਪ ਸਿੰਘ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਸਕੂਲਾਂ ਵਿਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਕਾਰੀ ਸਕੂਲ ਹੁਣ ਸਮਾਜ ਲਈ ਚਾਨਣ ਮੁਨਾਰਾ ਬਣ ਗਏ ਹਨ | ਸਰਕਾਰੀ ਸਕੂਲਾਂ ਵਿਚ ਉੱਚ ਪੱਧਰ ਦੀ ਮੁਫ਼ਤ ਸਿੱਖਿਆ ਤਜਰਬੇਕਾਰ ਅਤੇ ਉੱਚ ਸਿੱਖਿਆ ਪ੍ਰਾਪਤ ਅਧਿਆਪਕਾਂ ਵੱਲੋਂ ਦਿੱਤੀ ਜਾ ਰਹੀ ਹੈ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਨੇ ਅਜਿਹਾ ਉਪਰਾਲਾ ਕਰਨ ਲਈ ਸਿੱਖਿਆ ਵਿਭਾਗ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਰਾਜ਼ ਸਿੰਘ, ਪਰਮਜੀਤ ਸਿੰਘ, ਪੱਪੂ ਸਿੰਘ, ਰਾਣੋ ਬਾਈ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਰਡ ਕਿ੍ਸ਼ਨਾ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਪੋਰਟਸ ਮੀਟ ਧੂਮਧਾਮ ਨਾਲ ਕਰਵਾਈ ਅਗਲੀ ਖ਼ਬਰ ਖ਼ੂਨਦਾਨ ਕੈਂਪ ਨੂੰ ਸਫਲ ਬਣਾਉਣ ਵਾਲੇ ਵਲੰਟੀਅਰਾਂ ਦੇ ਸਨਮਾਨ 'ਚ ਸਮਾਗਮ
Ad Position 24