17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਬੰਗਲਾ ਦੇਸ਼ ਵਿਚ ਹਿੰਦੂ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਓਮਕਾਰ ਕਾਲੀਆ

Ad Position 21
No active advertisement
ਅਜੀਤ ਡੈਸਕ 22-12-2025
ਕਪੂਰਥਲਾ, 21 ਦਸੰਬਰ (ਵਿ.ਪ੍ਰ.)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਬੰਗਲਾ ਦੇਸ਼ ਵਿਚ ਇਕ ਹਿੰਦੂ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸਦੀ ਲਾਸ਼ ਨੂੰ ਦਰਖ਼ਤ ਨਾਲ ਲਟਕਾ ਦੇਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਅਜੇ ਤੱਕ ਕੇਂਦਰ ਸਰਕਾਰ ਵਲੋਂ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਗਲਾ ਦੇਸ਼ ਵਿਚ ਹਿੰਦੂਆਂ 'ਤੇ ਹੋ ਰਹੇ ਹਮਲੇ ਤੁਰੰਤ ਬੰਦ ਕਰਨ ਲਈ ਉੱਥੋਂ ਦੀ ਸਰਕਾਰ ਨਾਲ ਗੱਲਬਾਤ ਕੀਤੀ ਜਾਵੇ ਤੇ ਹਿੰਦੂ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਬੰਗਲਾ ਦੇਸ਼ ਵਿਚ ਹਿੰਦੂ ਭਾਈਚਾਰੇ ਦੇ ਲੋਕਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ | ਉਨ੍ਹਾਂ ਅੰਤਰਰਾਸ਼ਟਰੀ ਸੰਗਠਨਾਂ ਨੂੰ ਵੀ ਇਸ ਮਾਮਲੇ ਵਿਚ ਦਖ਼ਲ ਦੇਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਅਧਿਕਾਰੀ ਦੇ ਫ਼ੋਨ ਤੋਂ ਬਾਅਦ ਪਾਣੀ ਦੀਆਂ ਪਾਈਪਾਂ ਬਦਲਣ ਦਾ ਕੰਮ ਠੱਪ ਅਗਲੀ ਖ਼ਬਰ ਗੋਇੰਦਵਾਲ ਜੇਲ੍ਹ 'ਚ ਮਿਲੇ ਮੋਬਾਈਲ ਤੇ ਹੋਰ ਸਾਮਾਨ <br/>
Ad Position 24