17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 22-12-2025
ਸੁਭਾਨਪੁਰ, 21 ਦਸੰਬਰ (ਸਤਨਾਮ ਸਿੰਘ)-ਐਸ.ਐਸ.ਪੀ. ਗੌਰਵ ਤੂਰਾ ਵਲੋਂ ਨਸ਼ੇ ਦੇ ਸੁਦਾਗਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਪਿੱਛੇ ਸੁੱਟਣ ਦੀ ਚਲਾਈ ਗਈ ਮੁਹਿੰਮ ਤਹਿਤ ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਇੰਸਪੈਕਟਰ ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ.ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਜਦੋਂ ਪਹਾੜੀਪੁਰ , ਸੁਭਾਨਪੁਰ, ਬੂਟ ਤੋਂ ਹੁੰਦੀ ਹੋਈ ਸੁਭਾਨਪੁਰ ਦੇ ਨਜ਼ਦੀਕ ਪਹੁੰਚੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕੇ ਸੁੱਖਾ ਸਿੰਘ ਉਰਫ਼ ਚੱਪੂ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਬੂਟ ਜੋ ਨਸ਼ੇ ਵੇਚਦਾ ਹੈ ਤੇ ਅੱਜ ਵੀ ਸੁਭਾਨਪੁਰ ਤੋਂ ਲਿੰਕ ਸੜਕ ਰਮੀਦੀ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਿਹਾ ਹੈ | ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਸੁੱਖਾ ਸਿੰਘ ਕਾਬੂ ਆ ਸਕਦਾ ਹੈ | ਪੁਲਿਸ ਪਾਰਟੀ ਨੇ ਉਸੇ ਵੇਲੇ ਛਾਪੇਮਾਰੀ ਕਰਕੇ ਸੁੱਖਾ ਸਿੰਘ ਉਰਫ਼ ਚੱਪੂ ਨੂੰ ਜਦੋਂ ਕਾਬੂ ਕਰਨ ਲੱਗੇ ਤਾਂ ਉਸ ਨੇ ਪੁਲਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਦੇ ਕਿਨਾਰੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ | ਜਿਸ ਨੂੰ ਕਾਬੂ ਕਰਕੇ ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ ਕਥਿਤ ਤੌਰ 'ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀ ਦਾ ਜਦੋਂ ਨਾਂਅ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਸੁੱਖਾ ਸਿੰਘ ਉਰਫ਼ ਚੱਪੂ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਦੱਸਿਆ | ਉਕਤ ਵਿਅਕਤੀ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਸੰਬੰਧ 'ਚ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਵੋਟਰਾਂ ਨੇ 'ਆਪ' ਨੂੰ ਨਕਾਰਿਆ-ਚੰਦੀ, ਖੁਰਾਣਾ
Ad Position 24