17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਸੰਬੰਧ 'ਚ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 22-12-2025
ਫਗਵਾੜਾ, 21 ਦਸੰਬਰ (ਹਰਜੋਤ ਸਿੰਘ ਚਾਨਾ)-ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਤੇ ਕੁੱਟਮਾਰ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਪਤੀ ਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸੁਮਨ ਰਾਣੀ ਪਤਨੀ ਅਜੇ ਦੇਵਗਨ ਵਾਸੀ ਮਾਣਕ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਵਿਆਹ ਅਜੇ ਦੇਵਗਨ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਉਸ ਦਾ ਪਤੀ ਉਸ ਦੀ ਕੁੱਟਮਾਰ ਕਰਨ ਲੱਗ ਪਿਆ ਤੇ ਪੁਰਤਗਾਲ ਚਲਾ ਗਿਆ ਤੇ ਉੱਥੇ ਜਾ ਕੇ ਨਾ ਹੀ ਉਸ ਨੰੂ ਕਾਗ਼ਜ਼ਾਤ ਭੇਜੇ ਤੇ ਉਸ ਦੇ ਸਹੁਰੇ ਪਰਿਵਾਰ ਵਲੋਂ ਦਾਜ ਘੱਟ ਲਿਆਉਣ ਦੇ ਤਾਹਨੇ ਮਿਹਣੇ ਮਾਰਨੇ ਸ਼ੁਰੂ ਕਰ ਦਿੱਤੇ | ਜਿਸ ਤੋਂ ਤੰਗ ਪ੍ਰੇਸ਼ਾਨ ਹੋ ਕੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਿਸ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਅਜੇ ਦੇਵਗਨ ਪੁੱਤਰ ਸੁਰਿੰਦਰਪਾਲ ਤੇ ਸੰਗੀਤਾ ਰਾਣੀ ਪਤਨੀ ਸੁਰਿੰਦਰਪਾਲ ਵਾਸੀਆਨ ਮੁਹੱਲਾ ਮੋਰੀ ਸੁਲਤਾਨਪੁਰ ਲੋਧੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਸੁਲਤਾਨਪੁਰ ਲੋਧੀ–ਕਪੂਰਥਲਾ ਮਾਰਗ ਦੇ ਅਧੂਰੇ ਕੰਮ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24