17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹੈਰੋਇਨ ਸਮੇਤ ਦੋ ਨੌਜਵਾਨ ਕਾਬੂ, ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 22-12-2025
ਫਗਵਾੜਾ, 21 ਦਸੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਵਲਪਿੰਡੀ ਪੁਲਿਸ ਨੇ ਜਗਪਾਲਪੁਰ ਸਾਈਡ ਤੋਂ ਆ ਰਹੇ ਦੋ ਨੌਜਵਾਨਾਂ ਨੂੰ ਜਦੋਂ ਰੋਕ ਕੇ ਚੈਕਿੰਗ ਕੀਤੀ ਤਾਂ ਉਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਅੰਮਿ੍ਤਪਾਲ ਉਰਫ਼ ਪਾਲਾ ਪੁੱਤਰ ਜਗਦੀਸ਼ ਵਾਸੀ ਰਾਣੀਪੁਰ ਰਾਜਪੂਤਾ ਤੇ ਯੋਧਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਕੋਟਲੀ ਥਾਣ ਵਜੋਂ ਹੋਈ ਹੈ | ਇਸੇ ਤਰ੍ਹਾਂ ਫਗਵਾੜਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਵੱਖ ਵੱਖ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਐਸ.ਪੀ. ਨੇ ਦੱਸਿਆ ਕਿ ਸਿਟੀ ਪੁਲਿਸ ਨੇ ਭੁਪਿੰਦਰ ਕੁਮਾਰ ਉਰਫ਼ ਅਵਤਾਰ ਚੰਦ ਵਾਸੀ ਪਿੰਡ ਮੱਲੂ ਪੋਤਾ, ਹਰਪ੍ਰੀਤ ਸਿੰਘ ਉਰਫ਼ ਸੀਟੂ ਵਾਲੀਆ ਪੁੱਤਰ ਗੁਰਜੀਤ ਸਿੰਘ ਵਾਸੀ ਮੁਹੱਲਾ ਖਲਵਾੜਾ ਗੇਟ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਨਸ਼ੇ ਦਾ ਸੇਵਨ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਜਸਵਿੰਦਰ ਸਿੰਘ ਵਾਸੀ ਠੱਕਰਕੀ ਨੂੰ ਵਾਟਰ ਟਰੀਟਮੈਂਟ ਪਲਾਟ ਅਰੋੜਾ ਕਾਲੋਨੀ ਲਾਗਿਉਂ ਕਾਬੂ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਟਰੱਕ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਪੀ.ਜੀ. ਦੇ ਬਾਹਰੋਂ ਮੋਟਰਸਾਈਕਲ ਚੋਰੀ, ਕੇਸ ਦਰਜ
Ad Position 24