ਖਲਵਾੜਾ, 21 ਦਸੰਬਰ (ਮਨਦੀਪ ਸਿੰਘ ਸੰਧੂ)-ਪੰਜਾਬ ਅੰਦਰ 2027 ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ ਤੇ ਫਗਵਾੜਾ ਹਲਕੇ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਦਾਰ ਪ੍ਰਦਰਸ਼ਨ ਇਸ ਗੱਲ ਦੀ ਹਾਮੀ ਭਰਦਾ ਹੈ | ਮੀਡੀਆ ਨਾਲ ਪਿੰਡ ਭੁੱਲਾਰਾਈ ਵਿਖੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸੁਖਦੀਪ ਸਿੰਘ ਵਾਲੀਆ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਅੰਦਰ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦੇ ਨਤੀਜੇ ਆਏ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਫਗਵਾੜਾ ਦੀਆਂ ਚਾਰ ਬਲਾਕ ਸੰਮਤੀ ਅਤੇ ਇਕ ਜ਼ਿਲ੍ਹਾ ਪ੍ਰੀਸ਼ਦ ਦੀ ਸੀਟ ਉੱਪਰ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ, ਜਿਸ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਅਤੇ ਸ਼ਹਿਰੀ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਅਤੇ ਰਣਜੀਤ ਸਿੰਘ ਖੁਰਾਣਾ ਸਮੇਤ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਜਾਂਦਾ ਹੈ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪਿੰਡ ਪਿੰਡ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ |