ਕਪੂਰਥਲਾ, 21 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਢੁੱਡੀਆਂਵਾਲ ਵਿਖੇ ਗੁਆਂਢੀਆਂ ਵਲੋਂ ਘਰ ਆ ਕੇ ਇਕ ਬਜ਼ੁਰਗ ਜੋੜੇ ਦੀ ਕੁੱਟਮਾਰ ਕਰਨ ਦੌਰਾਨ ਬਜ਼ੁਰਗ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ | ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ | ਜੇਰੇ ਇਲਾਜ ਜਗਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਢੁੱਡੀਆਂਵਾਲ ਨੇ ਦੱਸਿਆ ਕਿ ਅੱਜ ਜਦੋਂ ਮੈਂ ਕੰਮ ਤੋਂ ਘਰ ਵਾਪਸ ਆਇਆ ਤਾਂ ਮੇਰਾ ਗੁਆਂਢੀ ਗਲੀ 'ਚ ਖੜਾ ਸੀ, ਜਿਸ ਨੇ ਮੇਰੇ ਨਾਲ ਕਥਿਤ ਤੌਰ 'ਤੇ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ | ਜਦੋਂ ਮੈਂ ਉਸਦਾ ਵਿਰੋਧ ਕੀਤਾ ਤਾਂ ਉਸ ਨੇ ਮੇਰੇ ਘਰ ਆ ਕੇ ਮੇਰੇ ਅਤੇ ਮੇਰੀ ਘਰਵਾਲੀ ਕੁਲਜੀਤ ਕੌਰ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ | ਇਸ ਦੌਰਾਨ ਮੇਰੀ ਇਕ ਉਂਗਲੀ ਕੱਟੀ ਗਈ | ਜਿਸ ਕਾਰਨ ਮੈਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ਡਾ. ਸ਼ੈਲਜਾ ਵਲੋਂ ਇਲਾਜ ਮੇਰਾ ਇਲਾਜ ਜਾਰੀ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਐਮ.ਐਲ.ਆਰ. ਕੱਟ