17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਕਰਤਾਰਪੁਰ ਲਈ ਸਾਲਾਨਾ ਪੈਦਲ ਯਾਤਰਾ ਕੱਢੀ

Ad Position 21
No active advertisement
ਅਜੀਤ ਡੈਸਕ 22-12-2025
ਕਪੂਰਥਲਾ, 21 ਦਸੰਬਰ (ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਜੀ ਤੇ ਬੇਅੰਤ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਵਿਖੇ ਚੱਲ ਰਹੇ ਸ਼ਹੀਦੀ ਜੋੜ ਮੇਲ ਸਮਾਗਮਾਂ ਤਹਿਤ ਅੱਜ ਮਾਤਾ ਗੁਜਰੀ ਜੀ ਦੇ ਪੇਕੇ ਘਰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਸਾਲਾਨਾ ਪੈਦਲ ਯਾਤਰਾ ਸਜਾਈ ਗਈ, ਸਵੇਰੇ ਕਰੀਬ 7 ਵਜੇ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਮੰਗਲ ਸਿੰਘ ਪੁਰਾਣੀ ਸਬਜ਼ੀ ਮੰਡੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਆਰੰਭ ਹੋਈ ਇਹ ਪੈਦਲ ਯਾਤਰਾ ਸਤਨਰਾਇਣ ਬਾਜ਼ਾਰ, ਮੁਹੱਲਾ ਜੱਟਪੁਰ, ਮਾਡਲ ਟਾਊਨ, ਅਜੀਤ ਨਗਰ, ਕਾਦੂਪੁਰ, ਦਬੁਰਜੀ, ਫਾਜਲਪੁਰ, ਪੱਤੜ ਕਲਾਂ ਤੋਂ ਹੁੰਦੀ ਹੋਈ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਕਰਤਾਰਪੁਰ ਵਿਖੇ ਪਹੁੰਚੇ ਕੇ ਸਮਾਪਤ ਹੋਈ | ਰਸਤੇ ਵਿਚ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਪੈਦਲ ਯਾਤਰਾ ਦਾ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਭੇਟ ਕੀਤੇ ਗਏ | ਯਾਤਰਾ ਦੌਰਾਨ ਸ਼ਬਦ ਚੌਂਕੀ ਜਥੇ ਦੇ ਨਾਲ ਸੰਗਤਾਂ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ | ਕਰਤਾਰਪੁਰ ਪਹੁੰਚਣ 'ਤੇ ਗੁਰਦੁਆਰਾ ਸਾਹਿਬ ਮਾਤਾ ਗੁਜਰੀ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਬੱਬਰ, ਜਸਪਾਲ ਸਿੰਘ ਖੁਰਾਨਾ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ, ਲਖਬੀਰ ਸਿੰਘ ਸ਼ਾਹੀ, ਰਸ਼ਪਾਲ ਸਿੰਘ, ਜੋਧ ਸਿੰਘ, ਸੁਰਜੀਤ ਸਿੰਘ ਵਿੱਕੀ, ਰਸ਼ਪਾਲ ਸਿੰਘ ਸਿਟੀ ਕੇਬਲ, ਨਵਜੀਤ ਸਿੰਘ ਰਾਜੂ, ਕੁਲਦੀਪ ਸਿੰਘ ਭੋਲਾ, ਅਮਨਜੋਤ ਸਿੰਘ ਵਾਲੀਆ, ਭਾਈ ਜਗਜੀਤ ਸਿੰਘ, ਜਸਬੀਰ ਸਿੰਘ ਰਾਣਾ, ਬਲਵਿੰਦਰ ਸਿੰਘ, ਨਰਿੰਦਰ ਸਿੰਘ, ਨਿਰੰਜਣ ਸਿੰਘ, ਨਿਰਮਲ ਸਿੰਘ ਪੱਤੜ, ਜਗਤਾਰ ਸਿੰਘ, ਹਰਵੰਤ ਸਿੰਘ, ਗੁਰਵਿੰਦਰ ਸਿੰਘ, ਗੁਰਮੇਜ ਸਿੰਘ, ਦਵਿੰਦਰ ਸਿੰਘ, ਬਾਬਾ ਹਰਜੀਤ ਸਿੰਘ, ਸੁਰਜੀਤ ਸਿੰਘ ਸਡਾਨਾ, ਸੁਖਰਾਜ ਸਿੰਘ, ਮਨਮੋਹਨ ਸਿੰਘ, ਬੋਹੜ ਸਿੰਘ, ਬਾਬਾ ਗੁਰਮੀਤ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ ਬੈਂਕ ਮੈਨੇਜਰ, ਪ੍ਰਚਾਰਕ ਭਾਈ ਹਰਵਿੰਦਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਿੱਬਾ ਜ਼ੋਨ ਦੇ ਪਿੰਡਾਂ ਦੇ ਵਿਕਾਸ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਭਰਪੂਰ ਯਤਨ ਕਰਾਂਗੀ- ਮੋਮੀ ਅਗਲੀ ਖ਼ਬਰ ਗੁਆਂਢੀਆਂ ਵਲੋਂ ਬਜ਼ੁਰਗ ਪਤੀ-ਪਤਨੀ ਦੀ ਕੁੱਟਮਾਰ
Ad Position 24