ਸੁਲਤਾਨਪੁਰ ਲੋਧੀ, 21 ਦਸੰਬਰ (ਨਰੇਸ਼ ਹੈਪੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਸ੍ਰੀਮਤੀ ਜਸਵਿੰਦਰ ਕੌਰ ਪਤਨੀ ਨੰਬਰਦਾਰ ਜੋਗਾ ਸਿੰਘ ਕਾਲੇਵਾਲ ਨੇ ਇਲਾਕੇ ਦੇ ਪਿੰਡਾਂ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜਿੱਤਣ ਉਪਰੰਤ ਮੈਂ ਇਲਾਕੇ ਦੇ ਪਿੰਡਾਂ ਦੇ ਵਿਕਾਸ ਲਈ ਬਤੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭਰਪੂਰ ਯਤਨ ਕਰਾਂਗੀ | ਜਸਵਿੰਦਰ ਕੌਰ ਮੋਮੀ ਤੇ ਨੰਬਰਦਾਰ ਜੋਗਾ ਸਿੰਘ ਮੋਮੀ ਕਾਲੇਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟਿੱਬਾ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਵਿਚੋਂ ਫੱਤੂਢੀਂਗਾ ਤੇ ਸੁਲਤਾਨਪੁਰ ਲੋਧੀ ਦੇ ਦੋਹਾਂ ਬਲਾਕ ਵਿਚੋਂ ਰਾਣਾ ਇੰਦਰ ਪ੍ਰਤਾਪ ਦੇ ਧੜੇ ਦੇ 8-8 ਆਜ਼ਾਦ ਉਮੀਦਵਾਰ ਪੰਚਾਇਤ ਸੰਮਤੀਆਂ ਦੇ ਅਤੇ ਤਿੰਨ ਵਿਚੋਂ 2 ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਦੇ ਜਿੱਤ ਜਾਣਾ ਪੂਰੇ ਪੰਜਾਬ ਵਿਚ ਇਕ ਨਵਾਂ ਇਤਿਹਾਸ ਸਿਰਜਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਭਰੋਸਾ ਪ੍ਰਗਟ ਕਰਦੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਦੂਜੀ ਇਤਿਹਾਸਕ ਜਿੱਤ ਦਾ ਇਹ ਸੈਮੀ ਫਾਈਨਲ ਸੀ ਜਿਸ ਵਿਚ ਲੋਕਾਂ ਦਾ ਭਰਪੂਰ ਸਮਰਥਨ ਮਿਲਿਆ ਹੈ |