17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 26 ਨੂੰ -ਐਡਵੋਕੇਟ ਰਾਣਾ

Ad Position 21
No active advertisement
ਅਜੀਤ ਡੈਸਕ 22-12-2025
ਸੁਲਤਾਨਪੁਰ ਲੋਧੀ, 21 ਦਸੰਬਰ (ਨਰੇਸ਼ ਹੈਪੀ)-ਸ਼ਹੀਦ ਊਧਮ ਸਿੰਘ ਦਾ ਜਨਮ ਦਿਨ 26 ਦਸੰਬਰ ਦਿਨ ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਚੌਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਪੈੱ੍ਰਸ ਕਲੱਬ, ਬਾਰ ਐਸੋਸੀਏਸ਼ਨ ਤੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਧੂਮਧਾਮ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਅੱਜ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਅਤੇ ਪਾਰਕ ਦੀ ਸਫ਼ਾਈ ਕਰਵਾਉਣ ਉਪਰੰਤ ਦੱਸਿਆ ਕਿ ਸਮਾਗਮ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਇਲਾਕੇ ਦੀਆਂ ਸਮੂਹ ਧਾਰਮਿਕ, ਰਾਜਨੀਤਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ | ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸਫ਼ਾਈ ਕਰਵਾਉਣ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ ਤੋਂ ਇਲਾਵਾ ਤਰੁਣ ਕੰਬੋਜ ਐਡਵੋਕੇਟ, ਫ਼ਕੀਰ ਮੁਹੰਮਦ ਭੌਰ, ਹਰਵਿੰਦਰ ਸਿੰਘ ਬੱਗਾ, ਦਰਬਾਰਾ ਸਿੰਘ ਹਾਜੀਪੁਰ, ਸੁਖਵਿੰਦਰ ਸਿੰਘ ਚੱਕ ਕੋਟਲਾ, ਬਿਸ਼ਨ ਸਿੰਘ ਪੱਪੂ ਮਿਸਤਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਿੰਨ ਰੋਜ਼ਾ ਸਾਲਾਨਾ ਮੇਲਾ ਯਾਦਗਾਰੀ ਹੋ ਨਿੱਬੜਿਆ-ਰਘਬੋਤਰਾ ਅਗਲੀ ਖ਼ਬਰ ਟਿੱਬਾ ਜ਼ੋਨ ਦੇ ਪਿੰਡਾਂ ਦੇ ਵਿਕਾਸ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਜੋਂ ਭਰਪੂਰ ਯਤਨ ਕਰਾਂਗੀ- ਮੋਮੀ
Ad Position 24