ਸੁਲਤਾਨਪੁਰ ਲੋਧੀ, 21 ਦਸੰਬਰ (ਨਰੇਸ਼ ਹੈਪੀ)-ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਮੀਟਿੰਗ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜਥੇਬੰਦੀ ਦੇ ਸੀਨੀਅਰ ਆਗੂਆਂ ਅਤੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਪ੍ਰਧਾਨਾਂ ਨੇ ਹਿੱਸਾ ਲਿਆ | ਇਸ ਮੌਕੇ ਬੋਲਦੇ ਹੋਏ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ 2025 ਦੌਰਾਨ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਤੇ ਹੜ੍ਹਾਂ ਤੋਂ ਸਦਾ ਵਾਸਤੇ ਕਿਸਾਨਾਂ ਨੂੰ ਬਚਾਉਣ ਲਈ ਵੀ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਦੇ ਰੋਸ ਵਜੋਂ ਇੱਕ ਜਨਵਰੀ ਨੂੰ ਹੜ੍ਹ ਪੀੜਤ ਕਿਸਾਨਾਂ ਵੱਲੋਂ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਪੰਜਾਬ ਦੇ ਜਨਰਲ ਸੈਕਟਰੀ ਕੁਲਦੀਪ ਸਿੰਘ ਸਾਂਗਰਾ, ਕੋਰ ਕਮੇਟੀ ਮੈਂਬਰ ਪੰਜਾਬ ਕੇਵਲ ਸਿੰਘ, ਖ਼ਜ਼ਾਨਚੀ ਸੁਖਵੰਤ ਸਿੰਘ, ਜ਼ਿਲ੍ਹਾ ਆਗੂ ਸੁਖਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਜਸਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਜ਼ਿਲ੍ਹਾ ਕੌਰ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਬੰਡਾਲਾ, ਕਿਸ਼ਨ ਸ਼ਾਹ ਹਰੀਕੇ, ਜ਼ਿਲ੍ਹਾ ਆਗੂ ਬਲਵੀਰ ਸਿੰਘ, ਗੁਰਪ੍ਰੀਤ ਸਿੰਘ ਪ੍ਰਧਾਨ, ਗੁਰਜੀਤ ਸਿੰਘ ਜ਼ੋਨ ਪ੍ਰਧਾਨ, ਗੁਰਦੇਵ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਇਕਾਈ ਪ੍ਰਧਾਨ, ਕੁਲਵਿੰਦਰ ਸਿੰਘ ਪ੍ਰਧਾਨ, ਗੁਰਦਿਆਲ ਸਿੰਘ, ਜਗਜੀਤ ਸਿੰਘ ਸਾਂਗਰਾ, ਅਵਤਾਰ ਸਿੰਘ ਆਦਿ ਵੀ ਹਾਜ਼ਰ ਸਨ |