ਸੁਲਤਾਨਪੁਰ ਲੋਧੀ, 21 ਦਸੰਬਰ (ਥਿੰਦ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਨਿਰੰਤਰ ਲੜਨ ਵਾਲੀ ਤੇ ਹਮੇਸ਼ਾ ਸੱਚ ਤੇ ਪਹਿਰਾ ਦੇਣ ਵਾਲੀ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦਾ ਸਾਲਾਨਾ ਕਲੰਡਰ ਸ਼ਾਹ ਸੁਲਤਾਨ ਕਿ੍ਕਟ ਕਲੱਬ ਸੁਲਤਾਨਪੁਰ ਲੋਧੀ ਦੇ ਅਹੁਦੇਦਾਰਾਂ ਗੁਰਵਿੰਦਰ ਸਿੰਘ ਵਿਰਕ, ਸੁਖਦੇਵ ਸਿੰਘ ਜੱਜ, ਰਣਜੀਤ ਸਿੰਘ ਸੈਣੀ, ਅੰਗਰੇਜ਼ ਸਿੰਘ ਢਿੱਲੋਂ, ਨਿਰਮਲ ਸਿੰਘ ਜੈਨਪੁਰ ਤੇ ਹੋਰ ਕਲੱਬ ਮੈਂਬਰਾਂ ਵੱਲੋਂ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲ੍ਹੀ, ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੋਹਲੀ ਤੇ ਮੀਤ ਪ੍ਰਧਾਨ ਨਿਰਮਲ ਸਿੰਘ ਚੰਦੀ ਦੇ ਸਹਿਯੋਗ ਨਾਲ ਜਾਰੀ ਕੀਤਾ ਗਿਆ | ਇਸ ਮੌਕੇ ਬੋਲਦਿਆਂ ਫੈਡਰੇਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਮਿੰਦਰ ਸਿੰਘ ਮੱਲ੍ਹੀ ਤੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਲਗਾਤਾਰ ਮੁਲਾਜ਼ਮਾਂ ਦੇ ਹੱਕਾਂ ਲਈ ਲੜਾਈ ਲੜ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ਪੇ ਕਮਿਸ਼ਨ ਦੀਆਂ ਖ਼ਾਮੀਆਂ ਦੂਰ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਲੈਣ, ਬੰਦ ਕੀਤੇ ਪੇਂਡੂ ਭੱਤੇ ਜਾਰੀ ਕਰਵਾਉਣ, ਕੇਂਦਰੀ ਪੇ ਕਮਿਸ਼ਨ ਪੰਜਾਬ ਵਿਚ ਰੱਦ ਕਰਵਾਉਣ,ਹਰੇਕ ਵਿਭਾਗ ਵਿਚ ਰੁਕੀਆਂ ਤਰੱਕੀਆਂ ਕਰਵਾਉਣ ਤੇ ਵਿਭਾਗਾਂ ਵਿਚ ਪਾਏ ਜਾ ਰਹੇ ਅਣਉਚਿੱਤ ਰਾਜਨੀਤਕ ਦਬਾਅ ਨੂੰ ਦੂਰ ਕਰਨ ਲਈ ਸੰਘਰਸ਼ ਲੜਿਆ ਜਾ ਰਿਹਾ ਹੈ | ਇਸ ਮੌਕੇ ਸ਼ਾਹ ਸੁਲਤਾਨ ਕਿ੍ਕਟ ਕਲੱਬ ਦੇ ਅਹੁਦੇਦਾਰਾਂ ਸੁਖਦੇਵ ਸਿੰਘ ਜੱਜ, ਸਰਪ੍ਰਸਤ ਗੁਰਵਿੰਦਰ ਸਿੰਘ ਵਿਰਕ, ਰਣਜੀਤ ਸਿੰਘ ਸੈਣੀ, ਅੰਗਰੇਜ਼ ਸਿੰਘ ਢਿੱਲੋਂ ਨੇ ਫੈਡਰੇਸ਼ਨ ਦੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਸੁਰਿੰਦਰ ਸਿੰਘ ਔਜਲਾ, ਪ੍ਰਦੀਪ ਸਿੰਘ ਘੁੰਮਾਣ, ਨਰੇਸ਼ ਕੁਮਾਰ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਔਜਲਾ ਆਦਿ ਹਾਜ਼ਰ ਸਨ |