29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨੌਜਵਾਨ 7 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 23-12-2025
ਢਿਲਵਾਂ, 22 ਦਸੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਢਿਲਵਾਂ ਪੁਲਿਸ ਨੇ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਭੈੜੇ ਪੁਰਸ਼ਾਂ ਦੀ ਤਲਾਸ਼ 'ਚ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਢਿਲਵਾਂ ਦਾਣਾ ਮੰਡੀ ਦੇ ਗੇਟ ਕੋਲ ਪੁੱਜੀ ਤਾਂ ਇਕ ਨੌਜਵਾਨ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੀ ਪਹਿਚਾਣ ਕਥਿਤ ਦੋਸ਼ੀ ਮਨਦੀਪ ਸਿੰਘ ਉਰਫ਼ ਮਨੀ ਵਾਸੀ ਬਾਮੂੰਵਾਲ ਵਜੋਂ ਹੋਈ, ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧੀ ਥਾਣਾ ਢਿਲਵਾਂ ਦੀ ਪੁਲਿਸ ਵਲੋਂ ਉਕਤ ਕਥਿਤ ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਦੀ ਜਿੱਤ 'ਤੇ ਜਗਜੀਵਨ ਲਾਲ ਵਲੋਂ ਵੋਟਰਾਂ ਦਾ ਧੰਨਵਾਦ ਅਗਲੀ ਖ਼ਬਰ ਜੈਨ ਸਭਾ ਵਲੋਂ ਉਸਾਰੀ ਨਵੀਂ ਗਊਸ਼ਾਲਾ ਦਾ ਉਦਘਾਟਨ 4 ਨੂੰ ਹੋਵੇਗਾ-ਸਤੀਸ਼ ਜੈਨ
Ad Position 24