29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਐਨ.ਐਸ.ਐਸ. ਵਿਦਿਆਰਥੀਆਂ 'ਚ ਸੇਵਾ ਭਾਵਨਾ ਤੇ ਜ਼ਿੰਮੇਵਾਰੀ ਦਾ ਵਿਕਾਸ ਕਰਦੀ ਹੈ-ਡਾ. ਢਿੱਲੋਂ

Ad Position 21
No active advertisement
ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਲਾ ਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਵਿਚ ਸਮਾਜਿਕ ਸੇਵਾ, ਅਨੁਸ਼ਾਸਨ ਤੇ ਰਾਸ਼ਟਰੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਹੋਈ | ਕੈਂਪ ਦੇ ਪਹਿਲੇ ਦਿਨ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐਸ.ਐਸ. ਵਿਦਿਆਰਥੀਆਂ ਵਿਚ ਸੇਵਾ ਭਾਵਨਾ ਤੇ ਜ਼ਿੰਮੇਵਾਰੀ ਦਾ ਵਿਕਾਸ ਕਰਦੀ ਹੈ ਤੇ ਵਿਦਿਆਰਥੀ ਸਮਾਜ ਨਾਲ ਜੁੜ ਕੇ ਰਾਸ਼ਟਰੀ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸੇਵਾ ਨੂੰ ਜੀਵਨ ਦਾ ਅਹਿਮ ਅੰਗ ਬਣਾਉਣ | ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਐਨ.ਐਸ. ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਇਸ ਸੱਤ ਰੋਜ਼ਾ ਕੈਂਪ ਦੌਰਾਨ ਸਵੱਛਤਾ ਮੁਹਿੰਮ, ਨਸ਼ਾ ਮੁਕਤੀ ਜਾਗਰੂਕਤਾ, ਵਾਤਾਵਰਨ ਦੀ ਸੰਭਾਲ ਤੇ ਸਿਹਤ ਸਬੰਧੀ ਤੇ ਸਿਹਤ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਕੈਂਪ ਵਿਚ ਸ਼ਾਮਿਲ ਹੋਏ ਐਨ.ਐਸ.ਐਸ. ਵਲੰਟੀਅਰਾਂ ਨੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦੋਹਰਾਈ | ਇਸ ਮੌਕੇ ਕੈਂਪ ਦੀ ਕੋ-ਕਨਵੀਨਰ ਪ੍ਰੋ. ਵਰਿੰਦਰ ਕੌਰ, ਪ੍ਰੋ. ਜਸਪੀ੍ਰਤ ਕੌਰ, ਡਾ. ਅਮਰੀਕ ਸਿੰਘ, ਪ੍ਰੋ. ਡਿੰਪਲ ਕੁਮਾਰ, ਪ੍ਰੋ. ਸੰਦੀਪ ਸਿੰਘ, ਪ੍ਰੋ. ਮਨਮੋਹਨ ਕੁਮਾਰ ਹਾਜ਼ਰ ਸਨ | ਕੈਂਪ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਪ੍ਰੋ. ਜਸਪ੍ਰੀਤ ਕੌਰ ਨੇ ਨਿਭਾਏ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਭਰਵੇਂ ਹੁੰਗਾਰੇ ਤੋਂ ਬਾਅਦ ਅਕਾਲੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ-ਰੰਧਾਵਾ
Ad Position 24