ਨਡਾਲਾ, 22 ਦਸੰਬਰ (ਰਘਬਿੰਦਰ ਸਿੰਘ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਿਖੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ | ਇਸ ਦੌਰਾਨ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਵਲੋਂ ਸ਼ਬਦ ਕੀਰਤਨ, ਕਵੀਸ਼ਰੀ, ਕਵਿਤਾਵਾਂ ਗਾਇਣ ਕੀਤੀਆਂ ਗਈਆਂ | ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਦਰਸ਼ਨੀ ਵੀ ਲਗਾਈ ਗਈ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਸੰਗਤਾਂ ਨੂੰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੂੰ ਕਰਵਾਇਆ ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਤੇ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ |