ਸੁਲਤਾਨਪੁਰ ਲੋਧੀ, 22 ਦਸੰਬਰ (ਥਿੰਦ)-ਦੁਨੀਆ ਵਿਚ ਧਰਮ ਦੀ ਖ਼ਾਤਰ ਛੋਟੀ ਉਮਰੇ ਅਦੁੱਤੀ ਸ਼ਹਾਦਤ ਦੇਣ ਵਾਲੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਕੇਂਦਰ ਸਰਕਾਰ ਵਲੋਂ ਵੀਰ ਬਾਲ ਦਿਵਸ ਵਜੋਂ ਮਨਾਏ ਜਾਣ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਹੋ ਰਿਹਾ ਹੈ, ਜਿਸ ਨੂੰ ਦੇਖਦਿਆਂ ਕੇਂਦਰ ਸਰਕਾਰ ਇਸ ਨੂੰ ਤੁਰੰਤ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖੇ | ਇਹ ਪ੍ਰਗਟਾਵਾ ਕਰਦਿਆਂ ਸਟੇਟ ਐਵਾਰਡੀ ਰਿਟਾਇਰਡ ਪਿ੍ੰਸੀਪਲ ਲਖਬੀਰ ਸਿੰਘ ਸੈਦਪੁਰ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਕੋਈ ਆਮ ਨਹੀਂ ਸੀ, ਧਰਮ ਵਿਚ ਪਰਪੱਕਤਾ ਦੀ ਇਸ ਤੋਂ ਵੱਡੀ ਮਿਸਾਲ ਦੁਨੀਆ ਵਿਚ ਕਦੇ ਵੀ ਨਹੀਂ ਮਿਲ ਸਕਦੀ | ਉਨ੍ਹਾਂ ਨੇ ਕਿਹਾ ਕਿ ਮੁਗ਼ਲਾਂ ਦੇ ਜ਼ੁਲਮਾਂ ਦਾ ਟਾਕਰਾ ਕਰਦਿਆਂ ਛੋਟੇ ਸਾਹਿਬਜ਼ਾਦੇ ਆਪਣੇ ਧਰਮ ਤੋਂ ਨਹੀਂ ਡੋਲੇ ਅਤੇ ਬਿਨਾਂ ਕਿਸੇ ਡਰ 'ਤੇ ਸ਼ਹਾਦਤ ਦੇ ਦਿੱਤੀ | ਉਨ੍ਹਾਂ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਇਸ ਲਾਸਾਨੀ ਸ਼ਹਾਦਤ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਵੀਰ ਬਾਲ ਦਿਵਸ ਦੀ ਥਾਂ 'ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਿਆ ਜਾਵੇ |