ਕਪੂਰਥਲਾ, 22 ਦਸੰਬਰ (ਸਡਾਨਾ)-ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੀ ਜਾਂਦੀ ਸਪਿਰਿਟ ਤੇ ਬੋਲੈਰੋ ਗੱਡੀ ਬਰਾਮਦ ਕੀਤੀ ਹੈ | ਡੀ.ਐਸ.ਪੀ. ਡੀ. ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਇੰਚਾਰਜ ਰਮਨ ਕੁਮਾਰ ਦੀ ਦੇਖ ਰੇਖ ਵਿਚ ਏ.ਐਸ.ਆਈ. ਜਸਬੀਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਾਂਜਲੀ ਵੇਈਾ ਨੇੜੇ ਇਕ ਗੱਡੀ ਖੜ੍ਹੀ ਹੈ, ਜਿਸ ਅੰਦਰ ਭਾਰੀ ਮਾਤਰਾ ਵਿਚ ਸਪਿਰਿਟ ਪਈ ਹੈ ਜਿਸ ਨਾਲ ਨਾਜਾਇਜ਼ ਸ਼ਰਾਬ ਤਿਆਰ ਕੀਤੀ ਜਾਣੀ ਹੈ | ਜਿਸ 'ਤੇ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਉਕਤ ਗੱਡੀ 'ਚੋਂ 550 ਲੀਟਰ ਨਾਜਾਇਜ਼ ਸ਼ਰਾਬ (ਸਪਿਰਿਟ) ਬਰਾਮਦ ਕੀਤੀ ਤੇ ਮੁੱਢਲੀ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਗੱਡੀ ਮਲਕੀਤ ਸਿੰਘ ਉਰਫ਼ ਰਾਜੂ ਅਤੇ ਸਤਨਾਮ ਸਿੰਘ ਉਰਫ਼ ਸੱਤਾ ਵਾਸੀਆਨ ਬੂਟਾਂ ਨੇ ਇੱਥੇ ਖੜ੍ਹੀ ਕੀਤੀ ਹੈ, ਜਿਨ੍ਹਾਂ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਦੀ ਭਾਲ ਹੇਠ ਛਾਪਾਮਾਰੀ ਕੀਤੀ ਜਾ ਰਹੀ ਹੈ |