29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ

Ad Position 21
No active advertisement
ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਅਮਰਜੀਤ ਕੋਮਲ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਨੂੰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਮੁਆਵਜ਼ਾ ਤਕਸੀਮ ਕਰਨ ਲਈ ਦਿੱਤੀ ਗਈ 4 ਲੱਖ 83 ਹਜ਼ਾਰ ਰੁਪਏ ਦੀ ਰਕਮ ਵਿਚੋਂ ਹਰਪਾਲ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਹਿਰਦੇਜੀਤ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ੇ ਦੇ ਚੈੱਕ ਵੰਡੇ ਗਏ | ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਿਰਦੇਜੀਤ ਸਿੰਘ ਨੇ ਦੱਸਿਆ ਕਿ ਜਿਹੜੇ ਪ੍ਰਭਾਵਿਤ ਲੋਕਾਂ ਨੂੰ ਚੈੱਕ ਤਕਸੀਮ ਕੀਤੇ ਗਏ ਹਨ ਉਨ੍ਹਾਂ ਵਿਚ ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਮੰਡ ਇੰਦਰਪੁਰ, ਹਰਿੰਦਰ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਪਿੰਡ ਮੰਡ ਇੰਦਰਪੁਰ, ਲਖਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਕੁਤਬੇਵਾਲ, ਨਿੰਦਰ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਪਿੰਡ ਮੰਡ ਇੰਦਰਪੁਰ, ਬਲਦੇਵ ਸਿੰਘ ਪੁੱਤਰ ਬਾਜ ਸਿੰਘ ਵਾਸੀ ਪਿੰਡ ਮੰਡ ਪੱਸਣ, ਬਲਦੇਵ ਸਿੰਘ ਪੁੱਤਰ ਗਿਆਨ ਵਾਸੀ ਪਿੰਡ ਮੰਡ ਖੋਲੇ, ਸੁਰਜੀਤ ਕੌਰ ਪਤਨੀ ਲੇਟ ਸ੍ਰੀ ਜਸਵੀਰ ਸਿੰਘ ਵਾਸੀ ਪਿੰਡ ਮੰਡ ਇਲਾਹਾਬਾਦ, ਸਰਬਜੀਤ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੰਡ ਇਲਾਹਾਬਾਦ, ਪ੍ਰਗਟ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਮੰਡ ਇਲਾਹਾਬਾਦ, ਅਤੇ ਮੱਖਣ ਸਿੰਘ ਪੁੱਤਰ ਬਿਸ਼ਨ ਸਿੰਘ ਵਾਸੀ ਪਿੰਡ ਮੰਡ ਕੂਕਾਂ ਸ਼ਾਮਲ ਹਨ | ਚੈੱਕ ਤਕਸੀਮ ਕਰਨ ਮੌਕੇ ਜੱਜ ਸਹਿਬਾਨ ਨੇ ਹੜ੍ਹ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲਾਇਨ ਤਜਿੰਦਰ ਬਾਵਾ ਦੀ ਅਗਵਾਈ ਹੇਠ ਰਾਸ਼ਨ ਤੇ ਪੈਨਸ਼ਨ ਦੀ ਵੰਡ ਅਗਲੀ ਖ਼ਬਰ ਸਿਟੀ ਕਲੱਬ ਫਗਵਾੜਾ ਦੀ ਨਵੀਂ ਮੈਨੇਜਿੰਗ ਕਮੇਟੀ ਦੀ ਚੋਣ, ਪਰਮਜੀਤ ਸਿੰਘ ਖੁਰਾਣਾ ਉਪ ਪ੍ਰਧਾਨ ਬਣੇ
Ad Position 24