ਕਪੂਰਥਲਾ, 22 ਦਸੰਬਰ (ਅਮਨਜੋਤ ਸਿੰਘ ਵਾਲੀਆ)-ਬੀਤੇ ਦਿਨ ਆਰ.ਸੀ.ਐਫ. ਵਿਖੇ ਕੰਮ ਕਰਦੇ ਵਿਅਕਤੀ ਨੂੰ ਕਰੰਟ ਲੱਗ ਗਿਆ ਸੀ, ਜਿਸ ਕਾਰਨ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਇੰਦਰਮਨੀ ਪੁੱਤਰ ਦਇਆਨੰਦ ਸ਼ਰਮਾ ਜੋ ਕਿ ਆਰ.ਸੀ.ਐਫ. ਵਿਖੇ ਬਿਜਲੀ ਵਿਭਾਗ ਵਿਚ ਕੰਮ ਕਰਦਾ ਸੀ ਅਤੇ ਡਿਊਟੀ ਦੌਰਾਨ ਉਸ ਨੂੰ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ | ਜਿਸ ਨੂੰ ਇਲਾਜ ਲਈ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤੇ, ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ ਹੈ | ਇਸ ਸੰਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |