29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਡਾ. ਅੰਬੇਡਕਰ ਖ਼ਿਲਾਫ਼ ਅਪਮਾਨਜਨਕ ਸੋਸ਼ਲ ਮੀਡੀਆ ਪੋਸਟਾਂ ਦੇ ਵਿਰੋਧ 'ਚ ਐਸ.ਸੀ. ਜਥੇਬੰਦੀਆਂ ਦਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 23-12-2025
ਫਗਵਾੜਾ, 22 ਦਸੰਬਰ (ਹਰਜੋਤ ਸਿੰਘ ਚਾਨਾ)-ਡਾ. ਬੀ.ਆਰ. ਅੰਬੇਡਕਰ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਅਪਮਾਨਜਨਕ ਪੋਸਟਾਂ ਫੈਲਾਉਣ ਦੇ ਵਿਰੋਧ 'ਚ ਵੱਖ ਵੱਖ ਜਥੇਬੰਦੀਆਂ ਵੱਲੋਂ ਹਰਗੋਬਿੰਦ ਨਗਰ ਸਥਿਤ ਡਾ. ਬੀ.ਆਰ. ਅੰਬੇਡਕਰ ਪਾਰਕ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ 'ਚ ਅੰਬੇਡਕਰ ਸੈਨਾ ਮੂਲ ਨਿਵਾਸੀ ਤੇ ਜੈ ਵਾਲਮੀਕਿ ਐਕਸ਼ਨ ਕਮੇਟੀ ਸਮੇਤ ਵੱਖ-ਵੱਖ ਐੱਸ.ਸੀ. ਜਥੇਬੰਦੀਆਂ ਦੇ ਮੈਂਬਰ ਸ਼ਾਮਿਲ ਹੋਏ | ਰੋਸ ਪ੍ਰਦਰਸ਼ਨ ਦੀ ਅਗਵਾਈ ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਦੋਆਬਾ ਪ੍ਰਧਾਨ ਬਲਵਿੰਦਰ ਬੌਧ ਤੇ ਜੈ ਵਾਲਮੀਕੀ ਐਕਸ਼ਨ ਕਮੇਟੀ ਦੇ ਪ੍ਰਧਾਨ ਧਰਮਵੀਰ ਸੇਠੀ ਵੱਲੋਂ ਕੀਤੀ ਗਈ | ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਸੋਸ਼ਲ ਮੀਡੀਆ ਪਲੇਟ ਫਾਰਮਾਂ 'ਤੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਖ਼ਿਲਾਫ਼ ਵਰਤੀ ਜਾ ਰਹੀ ਸ਼ਬਦਾਵਲੀ ਤੇ ਗ਼ਲਤ ਸਮਗਰੀ ਪੋਸਟ ਕਰਨ ਦੇ ਵੱਧ ਰਹੇ ਰੁਝਾਨ 'ਤੇ ਰੋਸ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ | ਇਸ ਉਪਰੰਤ ਜਥੇਬੰਦੀਆਂ ਦੇ ਆਗੂਆਂ ਵਲੋਂ ਡੀ.ਐਸ.ਪੀ. ਫਗਵਾੜਾ ਭਾਰਤ ਭੂਸ਼ਨ ਨੂੰ ਮੰਗ ਪੱਤਰ ਸੌਂਪਿਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕੁਰਬਾਨੀ ਦੇ ਇਤਿਹਾਸ ਦੀ ਪੀੜ੍ਹੀਆਂ ਨੂੰ ਜਾਣਕਾਰੀ ਦੇਣਾ ਜ਼ਰੂਰੀ-ਸੰਤ ਰਣਜੀਤ ਸਿੰਘ ਅਗਲੀ ਖ਼ਬਰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜਸਟਿਸ ਨੇ ਕੀਤਾ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦਾ ਦੌਰਾ
Ad Position 24