29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੰਗਲ ਲੁਬਾਣਾ ਜ਼ੋਨ ਤੋਂ ਜਿੱਤੇ ਉਮੀਦਵਾਰ ਰਾਜ ਕੌਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-12-2025
ਨਡਾਲਾ, 22 ਦਸੰਬਰ (ਰਘਬਿੰਦਰ ਸਿੰਘ)-ਹਲਕਾ ਭੁਲੱਥ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਨੰਗਲ ਲੁਬਾਣਾ ਜ਼ੋਨ ਤੋਂ ਜਿੱਤੇ ਉਮੀਦਵਾਰ ਰਾਜ ਕੌਰ ਪਤਨੀ ਸਰਪੰਚ ਇਬਰਾਹੀਮਵਾਲ ਬਲਵਿੰਦਰ ਸਿੰਘ ਦਾ ਪਿੰਡ ਇਬਰਾਹੀਮਵਾਲ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਸਨਮਾਨ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੀਆਂ ਪਿੰਡ ਦੇ ਪੰਚਾਂ ਸਰਪੰਚਾਂ ਤੇ ਹੋਰ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੌਰਾਨ ਜਿੱਥੇ ਪੰਜਾਬ ਦੇ ਵਿਚ ਅਨੇਕਾਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਹਨ, ਉਹ ਇੱਕ ਸਰਕਾਰ ਦੀ ਬਹੁਤ ਵੱਡੀ ਦੇਣ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਦੇ ਲਈ ਸਾਡੇ ਸਾਰਿਆਂ ਦਾ ਬਹੁਤ ਵੱਡਾ ਯੋਗਦਾਨ ਹੈ | ਇਸ ਮੌਕੇ ਸਨਮਾਨ ਕਰਦਿਆਂ ਭੁਲੱਥ ਤੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਸਰਪੰਚ ਬਲਵਿੰਦਰ ਸਿੰਘ ਦੇ ਘਰੋਂ ਰਾਜ ਕੌਰ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਬਣੇ ਹਨ ਉਹ ਉਨ੍ਹਾਂ ਦੀ ਪਾਰਟੀ ਪ੍ਰਤੀ ਸਖ਼ਤ ਮਿਹਨਤ ਦਾ ਫਲ ਮਿਲਿਆ ਹੈ, ਉਨ੍ਹਾਂ ਦਾ ਸਾਥ ਦੇਣਾ ਸਾਡਾ ਮੁੱਢਲਾ ਫ਼ਰਜ਼ ਬਣਦਾ ਹੈ | ਇਸ ਦੌਰਾਨ ਲੋਕਾਂ ਦਾ ਧੰਨਵਾਦ ਕਰਦਿਆਂ ਸਰਪੰਚ ਬਲਵਿੰਦਰ ਸਿੰਘ ਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜ ਕੌਰ ਨੇ ਕਿਹਾ ਕਿ ਲੋਕਾਂ ਵਲੋਂ ਦਿੱਤੇ ਗਏ ਜਿੱਤ ਦੇ ਫ਼ਤਵੇ ਨੂੰ ਉਹ ਕਦੇ ਨਹੀਂ ਭੁਲਾਉਣਗੇ ਤੇ ਹਮੇਸ਼ਾ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ | ਇਸ ਮੌਕੇ ਬਲਵਿੰਦਰ ਸਿੰਘ ਸਰਪੰਚ ਇਬਰਾਹੀਮਵਾਲ, ਸੇਵਾ ਮੁਕਤ ਡੀ.ਐਸ.ਪੀ. ਲਖਵਿੰਦਰ ਸਿੰਘ, ਐਸ.ਪੀ. ਸੁਰਜੀਤ ਸਿੰਘ ਲਾਇਲਪੁਰੀ, ਭੁਪਿੰਦਰ ਸਿੰਘ, ਜਸਵੰਤ ਸਿੰਘ ਮੈਂਬਰ, ਸੰਜੀਵ ਸਿੰਘ ਮੈਂਬਰ, ਗੁਰਮੀਤ ਸਿੰਘ ਮੈਂਬਰ ਬਲਵੀਰ ਸਿੰਘ, ਮੈਂਬਰ ਬਲਦੇਵ ਸਿੰਘ, ਮੈਂਬਰ ਜੋਗਿੰਦਰ ਸਿੰਘ ਨੰਬਰਦਾਰ, ਮਲਕੀਤ ਸਿੰਘ ਠੂਣੀਆਂ, ਨੰਬਰਦਾਰ ਚਰਨਜੀਤ ਸਿੰਘ, ਇੰਸਪੈਕਟਰ ਕਰਨੈਲ ਸਿੰਘ, ਇੰਸਪੈਕਟਰ ਮਹਿੰਦਰ ਸਿੰਘ, ਇੰਸਪੈਕਟਰ ਕੁਲਵੰਤ ਸਿੰਘ, ਲਖਵਿੰਦਰ ਸਿੰਘ ਕੈਸ਼ੀਅਰ, ਸੁਖਵਿੰਦਰ ਸਿੰਘ ਸ਼ਿੰਦਰ, ਲਖਵਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਮੀਤ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰਾਇੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਕੁਰਬਾਨੀ ਦੇ ਇਤਿਹਾਸ ਦੀ ਪੀੜ੍ਹੀਆਂ ਨੂੰ ਜਾਣਕਾਰੀ ਦੇਣਾ ਜ਼ਰੂਰੀ-ਸੰਤ ਰਣਜੀਤ ਸਿੰਘ
Ad Position 24