29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰਾਇੰਗ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਅਮਨਜੋਤ ਸਿੰਘ ਵਾਲੀਆ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰੀ ਹਾਈ ਸਕੂਲ ਤੋਪਖਾਨਾ ਵਿਖੇ ਡਰਾਇੰਗ ਮੁਕਾਬਲੇ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਯੁਵਾ ਵਰਗ ਨੂੰ ਨਸ਼ਿਆਂ ਦੀ ਦਲਦਲ ਵਿਚ ਜਾਣ ਤੋਂ ਰੋਕਣਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਸਮਾਜ ਅਤੇ ਦੇਸ਼ ਦਾ ਭਵਿੱਖ ਹਨ ਤੇ ਇਸ ਉਮਰ ਵਿਚ ਉਨ੍ਹਾਂ ਦਾ ਸਹੀ ਮਾਰਗ ਦਰਸ਼ਨ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸਿੱਖਿਅਕ ਸੰਸਥਾਵਾਂ ਵਿਚ ਅਜਿਹੇ ਆਯੋਜਨ ਵਿਦਿਆਰਥੀਆਂ ਦੇ ਜੀਵਨ ਨੂੰ ਇਕ ਸਹੀ ਸੇਧ ਦਿੰਦੇ ਹਨ | ਇਸ ਮੌਕੇ ਆਰ.ਬੀ.ਐਸ.ਕੇ. ਟੀਮ ਦੇ ਡਾ. ਯੋਗੇਸ਼ ਸਹਿਗਲ ਅਤੇ ਡਾ. ਭੁਵਨੇਸ਼ਵਰੀ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਦੱਸਿਆ ਗਿਆ | ਹੈੱਡਮਾਸਟਰ ਮੁਕੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਜੀਵਨ ਵਿਚ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਆ ਗਿਆ | ਇਸ ਮੌਕੇ ਡਰਾਇੰਗ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਰੋਜ ਬਾਲਾ, ਗੁਰਪਿੰਦਰ ਕੌਰ, ਨਿਧੀ ਵਰਮਾ, ਨੇਹਾ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਨੂੰ ਭੱਤਾ ਨਾ ਮਿਲਣ 'ਤੇ ਰੋਸ-ਸਰਕਾਰ ਤੋਂ ਤੁਰੰਤ ਜਾਰੀ ਕਰਨ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੰਗਲ ਲੁਬਾਣਾ ਜ਼ੋਨ ਤੋਂ ਜਿੱਤੇ ਉਮੀਦਵਾਰ ਰਾਜ ਕੌਰ ਦਾ ਸਨਮਾਨ
Ad Position 24