29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਫ਼ਾਰ ਦਾ ਪੀਪਲ ਐਨ.ਜੀ.ਓ. ਨੇ ਘੰਟਾ ਘਰ ਸਕੂਲ 'ਚ ਵਿਦਿਆਰਥਣਾਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 23-12-2025
ਕਪੂਰਥਲਾ, 22 ਦਸੰਬਰ (ਵਿ.ਪ੍ਰ.)-ਫਾਰ ਦਾ ਪੀਪਲ ਐਨ.ਜੀ.ਓ. ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਘੰਟਾ ਘਰ) ਲੜਕੀਆਂ ਕਪੂਰਥਲਾ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਸੰਵਿਧਾਨ, ਰਾਸ਼ਟਰਵਾਦ, ਰਾਸ਼ਟਰੀ ਏਕਤਾ, ਭਾਰਤੀ ਨਾਗਰਿਕ ਦੇ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਸੰਬੰਧੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਬੋਲਦਿਆਂ ਸੰਸਥਾ ਦੇ ਸੰਸਥਾਪਕ ਪਰਮਿੰਦਰ ਸਿੰਘ ਨੇ ਵਿਦਿਆਰਥੀਆ ਨੂੰ ਭਾਰਤੀ ਸੰਵਿਧਾਨ, ਭਾਰਤੀ ਨਾਗਰਿਕ ਦੇ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਤੇ ਪੰਜਾਬ ਕਾਨੂੰਨ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਪ੍ਰਸ਼ਨੋਤਰੀ ਮੁਕਾਬਲੇ ਵਿਚ ਜੇਤੂ ਵਿਦਿਆਰਥਣਾਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਨਵਚੇਤਨ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੇ ਮਾਣਮੱਤੇ ਇਤਿਹਾਸ ਤੇ ਸੰਵਿਧਾਨ ਬਾਰੇ ਜਾਣੂ ਕਰਵਾਉਂਦੇ ਹਨ | ਉਨ੍ਹਾਂ ਫ਼ਾਰ ਦਾ ਪੀਪਲ ਐਨ.ਜੀ.ਓ. ਵਲੋਂ ਪ੍ਰਸ਼ਨੋਤਰੀ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕਰਦਿਆਂ ਸੰਸਥਾ ਦੇ ਸੰਸਥਾਪਕ ਦਾ ਤਹਿਦਿਲੋਂ ਧੰਨਵਾਦ ਕੀਤਾ | ਇਸ ਮੌਕੇ ਇੰਸਪੈਕਟਰ ਆਡਿਟ ਗੌਰਵ ਅਗਰਵਾਲ, ਜ਼ਿਲ੍ਹਾ ਸਹਿਕਾਰੀ ਯੂਨੀਅਨ ਦੇ ਮੈਨੇਜਰ ਬਿਕਰਮਜੀਤ ਸਿੰਘ, ਸਕੂਲ ਦੀ ਅਧਿਆਪਕਾ ਰਮਨ ਵਾਲੀਆ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਸਕੂਲ ਵਿਖੇ ਫ਼ਰੋਸਟੀ ਫ਼ੈਸਟ ਕਰਵਾਇਆ ਅਗਲੀ ਖ਼ਬਰ ਹਾਕੀ ਇੰਡੀਆ ਲੀਗ 'ਚ ਰੀਪੂ ਦਮਨ ਸ਼ਰਮਾ ਨਿਭਾਉਣਗੇ ਅੰਪਾਇਰ ਮੈਨੇਜਰ ਦੀ ਭੂਮਿਕਾ
Ad Position 24