29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ

Ad Position 21
No active advertisement
ਅਜੀਤ ਡੈਸਕ 23-12-2025
ਭੁਲੱਥ, 22 ਦਸੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਡਾ. ਹਰਜਿੰਦਰ ਸਿੰਘ ਧਾਮੀ, ਵਿੱਦਿਆ ਸਕੱਤਰ ਇੰਜ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਦੇਖ-ਰੇਖ ਹੇਠ ਧਾਰਮਿਕ ਅਤੇ ਸੰਗੀਤ ਵਿਭਾਗ ਦੇ ਬੀਬੀ ਰਾਜਵਿੰਦਰ ਕੌਰ ਤੇ ਡਾ.ਗੁਰਇਕਬਾਲ ਸਿੰਘ ਤੇ ਪੰਜਾਬੀ ਵਿਭਾਗ ਦੇ ਪ੍ਰੋ. ਸੁਖਵੀਰ ਰੂਬੀ ਤੇ ਪ੍ਰੋ. ਰਮਨਦੀਪ ਕੌਰ ਅਤੇ ਇਤਿਹਾਸ ਵਿਭਾਗ ਦੇ ਡਾ. ਕਮਲਜੀਤ ਸਿੰਘ ਅਤੇ ਕਾਮਰਸ ਵਿਭਾਗ ਦੇ ਪ੍ਰੋ. ਸੋਨੀਆ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਾਲਜ ਦੇ ਵਿਦਿਆਰਥੀਆਂ ਦੁਆਰਾ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਦੁਆਰਾ ਠੰਢੇ ਬੁਰਜ, ਸਰਸਾ ਨਦੀ, ਸਰਹਿੰਦ ਦੀ ਕੰਧ ਤੇ ਮਾਛੀਵਾੜਾ ਦੇ ਜੰਗਲ ਦੇ ਦਿ੍ਸ਼ਾਂ ਨੂੰ ਮਾਡਲ ਦੇ ਰੂਪ ਵਿਚ ਪੇਸ਼ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ | ਇਸ ਮੌਕੇ ਕਾਲਜ ਵਿਦਿਆਰਥੀਆਂ ਦੁਆਰਾ ਮੁਫ਼ਤ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਵੀ ਲਗਾਇਆ ਗਿਆ | ਜਿਸ ਅਧੀਨ ਵਿਦਿਆਰਥੀਆਂ ਦੁਆਰਾ ਪਹੁੰਚ ਰਹੀ ਸੰਗਤ ਦੇ ਦਸਤਾਰ ਅਤੇ ਦੁਮਾਲੇ ਵੀ ਸਜਾਏ ਗਏ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਵਿਖੇ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ ਅਗਲੀ ਖ਼ਬਰ ਕੈਂਬਰਿਜ ਸਕੂਲ ਵਿਖੇ ਫ਼ਰੋਸਟੀ ਫ਼ੈਸਟ ਕਰਵਾਇਆ
Ad Position 24