29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਪਿੰਡ ਰਾਮਗੜ੍ਹ ਵਿਖੇ ਕਰਵਾਇਆ ਸਾਲਾਨਾ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 23-12-2025
ਭੁਲੱਥ, 22 ਦਸੰਬਰ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਰਾਮਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਾਡਲੇ ਚਾਰੇ ਸਾਹਿਬਜ਼ਾਦੇ, ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਦੇ ਤੇ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ 17ਵਾਂ ਗੁਰਮਤਿ ਸਮਾਗਮ ਕਰਵਾਇਆ ਗਿਆ | ਤਿੰਨ ਦਿਨ ਚੱਲੇ ਇਸ ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸਤਨਾਮ ਸਿੰਘ ਲਾਲੂ ਘੁੰਮਣਾ ਦਾ ਢਾਡੀ ਜਥਾ, ਭਾਈ ਸਰੂਪ ਸਿੰਘ ਕਡਿਆਣਾ ਢਾਡੀ ਜਥਾ, ਗਿਆਨੀ ਗੁਰਵਿੰਦਰ ਸਿੰਘ ਕਥਾਵਾਚਕ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ, ਭਾਈ ਸਤਨਾਮ ਸਿੰਘ ਜੀ ਮੋਦਲਾ ਕੀਰਤਨੀ ਜਥਾ, ਗਿਆਨੀ ਮਹਿੰਦਰ ਸਿੰਘ ਹਮਦਰਦ ਯੂ.ਕੇ., ਬਾਬਾ ਬਚਿੱਤਰ ਸਿੰਘ ਹੈੱਡ ਗ੍ਰੰਥੀ, ਭਾਈ ਪਰਮਜੀਤ ਸਿੰਘ, ਗੁਰਦਿਆਲ ਸਿੰਘ ਮਹਿਮਦਪੁਰ, ਸੁਰਿੰਦਰ ਸਿੰਘ ਪੰਡੋਰੀ, ਮੱਖਣ ਸਿੰਘ ਯੂ.ਕੇ. ਕਥਾ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਇਸ ਸਮਾਗਮ 'ਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਮੁੱਖ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਜਦਕਿ ਭਾਈ ਭੁਪਿੰਦਰ ਸਿੰਘ ਖ਼ਾਲਸਾ ਮਹਿਮਦਪੁਰ ਵਾਲਿਆਂ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਸਮਾਗਮ ਦੌਰਾਨ ਪ੍ਰਬੰਧਕਾਂ ਨੇ ਸਮਾਗਮ ਨੂੰ ਨੇਪਰੇ ਚਾੜ੍ਹਨ ਤੇ ਉਚੇਚੇ ਤੌਰ 'ਤੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਤੇ ਮੁੱਖ ਪ੍ਰਬੰਧਕ ਜਸਵਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ 25 ਦਸੰਬਰ ਦਿਨ ਵੀਰਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਕਿ ਪਿੰਡ ਰਾਮਗੜ੍ਹ ਤੋਂ ਸ਼ੁਰੂ ਹੋ ਕੇ ਵੱਖ-ਵੱਖ ਨਗਰਾਂ 'ਚੋਂ ਦੀ ਹੁੰਦਾ ਹੋਇਆ ਵਾਪਸ ਰਾਮਗੜ੍ਹ ਵਿਖੇ ਸਮਾਪਤ ਹੋਵੇਗਾ | ਇਸ ਮੌਕੇ ਨਿਰਮਲ ਸਿੰਘ ਸਾਬਕਾ ਸਰਪੰਚ, ਧਰਮਿੰਦਰ ਸਿੰਘ ਸਰਪੰਚ, ਜਗਜੀਤ ਸਿੰਘ, ਸੁਰਜੀਤ ਸਿੰਘ ਪ੍ਰਧਾਨ, ਬਲਦੇਵ ਸਿੰਘ, ਕੁਲਵੰਤ ਸਿੰਘ ਮਨੋਰੀਆ, ਬਲਵੰਤ ਸਿੰਘ ਖ਼ਾਲਸਾ, ਬਾਬਾ ਬਚਿੱਤਰ ਸਿੰਘ, ਫ਼ਕੀਰ ਸਿੰਘ, ਜਰਨੈਲ ਸਿੰਘ, ਜਸਬੀਰ ਸਿੰਘ ਲਿਟਾਂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤਪ ਅਸਥਾਨ ਨਿਰਮਲ ਕੁਟੀਆਂ ਛੰਭਵਾਲੀ ਪੰਡਵਾ ਵਿਖੇ ਮਹਾਂ ਪੁਰਸ਼ਾਂ ਦੀ ਯਾਦ 'ਚ ਸੰਤ ਸੰਮੇਲਨ ਕਰਵਾਇਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰਦਰਸ਼ਨੀ ਲਗਾਈ
Ad Position 24