ਫਗਵਾੜਾ, 22 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ਵਾਲੇ, ਸੰਤ ਬਾਬਾ ਹਰਨਾਮ ਸਿੰਘ ਮਹਾਰਾਜ ਜਿਆਣ ਵਾਲੇ, ਸੰਤ ਬਾਬਾ ਰਤਨ ਸਿੰਘ ਪੰਡਵਾ ਵਾਲੇ, ਸੰਤ ਸਤਨਾਮ ਸਿੰਘ ਮਹਾਰਾਜ ਤੇ ਸੰਤ ਓਮ ਮਹਾਰਾਜ ਦੀ ਪਵਿੱਤਰ ਤੇ ਨਿੱਘੀ ਯਾਦ ਵਿਚ ਸੰਤ ਸੰਮੇਲਨ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਨਵੰਬਰ ਮਹੀਨੇ ਤੋਂ ਆਰੰਭ ਹੋਈ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਖੁੱਲੇ੍ਹ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਵੱਖ-ਵੱਖ ਸਿੰਘ ਸਾਹਿਬਾਨਾਂ ਨੇ ਸੰਗਤਾਂ ਨੂੰ ਵਹਿਮਾਂ ਭਰਮਾ ਤੋਂ ਦੂਰ ਰਹਿ ਕੇ ਗੁਰੂ ਵਾਲੇ ਬਣਨ ਦੀ ਪੇ੍ਰਰਨਾ ਦਿੱਤੀ ਉਪਰੰਤ ਸੰਤ ਗਿਆਨ ਦੇਵ ਵੇਦਾਤਾ ਅਚਾਰੀਆ ਹਰਿਦੁਆਰ ਕਨਖਲ, ਮਹੰਤ ਤੇਜਾ ਸਿੰਘ ਖੁੱਡੇ ਕੁਰਾਲੇ ਵਾਲੇ, ਮਹੰਤ ਦਵਿੰਦਰ ਸਿੰਘ ਸਹਾਬਪੁਰ ਵਾਲੇ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਗੁਰਬਚਨ ਸਿੰਘ ਮੁਖੀਏ ਮਹੰਤ ਪਠਲਾਵੇ ਵਾਲੇ, ਸੰਤ ਬਾਬਾ ਭਾਗ ਸਿੰਘ ਬੰਗਿਆ ਵਾਲੇ, ਸੰਤ ਮੱਖਣ ਸਿੰਘ ਟੂਟੋਮਜਾਰਾ, ਸੰਤ ਸੁਖਵੰਤ ਸਿੰਘ ਨਾਹਲਾ, ਸੰਤ ਪਿਆਰਾ ਸਿੰਘ, ਸੰਤ ਪਰਮੇਸ਼ਰ ਸਿੰਘ ਭੋਗਪੁਰ, ਸੰਤ ਬਲਵੀਰ ਸਿੰਘ ਸ਼ਾਸਤਰੀ, ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੰਤ ਗੁਰਚਰਨ ਸਿੰਘ ਬੱਡੋ, ਸੰਤ ਵਿਸ਼ਵ ਭਾਰਤੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮਹਾਪੁਰਸ਼ਾਂ ਨੇ ਸੰਤਾਂ ਮਹਾਪੁਰਸ਼ਾਂ ਦੀ ਜੀਵਨੀ ਬਾਰੇ ਚਾਨਣਾ ਪਾਇਆ ਤੇ ਸੰਗਤਾਂ ਨੂੰ ਸਿੰਘ ਸਜ ਕੇ ਗੁਰੂ ਵਾਲੇ ਬਣਨ ਦੀ ਪੇ੍ਰਰਨਾ ਦਿੱਤੀ | ਇਸ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਪ੍ਰੀਤ ਸਿੰਘ ਲਾਡਰਾਂ, ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ, ਸੰਤ ਕੁਲਦੀਪ ਸਿੰਘ ਮਜਾਰੀ ਆਦਿ ਨੇ ਸੰਗਤਾਂ ਨੂੰ ਢਾਡੀ ਵਾਰਾ ਤੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਅੰਤ ਵਿਚ ਸੰਤ ਗੁਰਚਰਨ ਸਿੰਘ ਪੰਡਵੇ ਵਾਲਿਆਂ ਨੇ ਦੇਸ਼ਾਂ ਵਿਦੇਸ਼ਾਂ ਤੇ ਸਮੂਹ ਇਲਾਕਾ ਨਿਵਾਸੀਆਂ ਦਾ ਸਮਾਗਮ ਵਿਚ ਪੁੱਜਣ 'ਤੇ ਧੰਨਵਾਦ ਕੀਤਾ | ਸਟੇਜ ਸਕੱਤਰ ਦੀ ਸੇਵਾ ਬਾਬਾ ਗੁਰਲਾਲ ਸਿੰਘ ਪੰਡਵਾ ਵਾਲਿਆਂ ਵਲੋਂ ਅਦਾ ਕੀਤੀ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਭਾਈ ਲਾਲ ਸਿੰਘ ਅਕਾਲਗੜ੍ਹ, ਆਸ਼ੂ ਸਾਂਪਲਾ, ਰਣਜੀਤ ਸਿੰਘ ਖੁਰਾਣਾ ਸ਼ਹਿਰੀ ਹਲਕਾ ਇੰਚਾਰਜ, ਰਜਿੰਦਰ ਸਿੰਘ ਚੰਦੀ ਦਿਹਾਤੀ ਹਲਕਾ ਇੰਚਾਰਜ, ਕਿਰਨ ਕਲੇਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮਨਜੀਤ ਸਿੰਘ ਰਾਏ ਪ੍ਰਧਾਨ, ਸਤਨਾਮ ਸਿੰਘ ਸਾਹਨੀ, ਗੁਰਪਾਲ ਸਿੰਘ ਪਾਲਾ, ਸਤਨਾਮ ਸਿੰਘ ਅਰਸ਼ੀ, ਪ੍ਰੋਫੈਸਰ ਹਰਬੰਸ ਸਿੰਘ ਬੋਲੀਨਾ, ਸਤਵੀਰ ਸਿੰਘ ਵਾਲੀਆ ਪ੍ਰਧਾਨ ਗੁਰਦੁਆਰਾ ਮਾਡਲ ਟਾਊਨ, ਗਜਵੀਰ ਸਿੰਘ ਵਾਲੀਆ, ਹਰਵਿੰਦਰ ਸਿੰਘ ਲਵਲੀ ਵਾਲੀਆ, ਸਰਪੰਚ ਗੁਰਬਖ਼ਸ਼ ਕੌਰ ਖੇੜਾ, ਤੇਜੱਸਵੀ ਭਾਰਦਵਾਜ, ਡਾ. ਰਾਜਨ, ਅਵਤਾਰ ਸਿੰਘ ਪੰਡਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ | ਇਸ ਮੌਕੇ ਸੰਗਤਾਂ ਦੀ ਸਹੂਲਤ ਲਈ ਮੁਫ਼ਤ ਆਯੁਰਵੈਦਿਕ ਤੇ ਐਲੋਪੈਥੀ ਦਵਾਈਆਂ ਦਾ ਕੈਂਪ ਲਗਾਇਆ ਗਿਆ |