• ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ
ਕਪੂਰਥਲਾ, 23 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਬਾਈਪਾਸ ਤੇ 2 ਕਾਰਾਂ ਦੀ ਹੋਈ ਭਿਆਨਕ ਟੱਕਰ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਸਿਵਲ ਹਸਪਤਾਲ ਵਿਚ ਜੇਰੇ ਇਲਾਜ ਮਨਵੀਰ ਸਿੰਘ ਪੁੱਤਰ ਬਰਿੰਦਰ ਸਿੰਘ ਵਾਸੀ ਕਰਤਾਰਪੁਰ ਨੇ ਦੱਸਿਆ ਕਿ ਉਹ ਆਪਣੇ ਸਾਥੀ ਸਾਹਿਲ ਪੁੱਤਰ ਓਮ ਪ੍ਰਕਾਸ਼ ਵਾਸੀ ਕਰਤਾਰਪੁਰ ਨਾਲ ਕਪੂਰਥਲਾ ਤੋਂ ਕਰਤਾਰਪੁਰ ਨੂੰ ਜਾ ਰਿਹਾ ਸੀ ਜਦੋਂ ਉਹ ਸੁਲਤਾਨਪੁਰ ਲੋਧੀ ਬਾਈਪਾਸ ਨੇੜੇ ਪਹੁੰਚਿਆ ਤਾਂ ਦੂਜੇ ਪਾਸੋਂ ਆਉਂਦੀ ਕਾਰ ਨਾਲ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਉਹ ਦੋਵੇਂ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਦਾ ਸਿਵਲ ਹਸਪਤਾਲ ਵਿਚ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਕਰਨਪ੍ਰੀਤ ਸਿੰਘ ਵੱਲੋਂ ਕੀਤਾ ਜਾ ਰਿਹਾ ਹੈ | ਘਟਨਾ ਦੀ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੇ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਦੋਵਾਂ ਗੱਡੀਆਂ ਦੀ ਹੋਈ ਟੱਕਰ ਵਿਚ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ ਹਨ ਇਸ ਹਾਦਸੇ ਵਿਚ ਇੱਕ ਕਾਰ ਵਿਚ ਸਵਾਰ ਦੋ ਨੌਜਵਾਨ ਜੋ ਕਿ ਜ਼ਖਮੀ ਹੋ ਗਏ ਸਨ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਹੈ | ਜਦਕਿ ਦੂਸਰੀ ਕਾਰ ਵਿਚ ਸਵਾਰ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ ਦੋਵਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ |
2 ਕਾਰਾਂ ਦੀ ਹੋਈ ਟੱਕਰ 'ਚ 2 ਨੌਜਵਾਨ ਗੰਭੀਰ ਜ਼ਖ਼ਮੀ
ਅਜੀਤ ਡੈਸਕ
24-12-2025