08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਮਸ਼ਾਨਘਾਟ 'ਚ ਚੋਰੀ ਦੀ ਨੀਅਤ ਨਾਲ ਵੜੇ 2 ਵਿਕਅਤੀ ਪੁਲਿਸ ਹਵਾਲੇ ਕੀਤੇ

Ad Position 21
No active advertisement
ਅਜੀਤ ਡੈਸਕ 24-12-2025
ਭੁਲੱਥ, 23 ਦਸੰਬਰ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਦੇ ਵਸਨੀਕ ਗੁਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਲੋਂ ਆਪਣੇ ਸਾਥੀਆਂ ਸਮੇਤ ਦੋ ਅਣਪਛਾਤੇ ਵਿਅਕਤੀਆਂ ਨੂੰ ਕਾਬੂ ਕੀਤਾ, ਜੋ ਚੋਰੀ ਦੀ ਨੀਅਤ ਨਾਲ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਸ਼ਮਸ਼ਾਨਘਾਟ ਵਿਚ ਰਾਤ ਦੇ ਹਨੇਰੇ ਵਿਚ ਵੜ ਗਏ | ਉਕਤ ਵਿਅਕਤੀਆਂ ਨੂੰ ਜਦੋਂ ਥਾਣਾ ਭੁਲੱਥ ਲਿਆ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਤਾਂ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣਾ ਨਾਂਅ ਸਲੀਨ ਪੁੱਤਰ ਸੁਰੇਸ਼ ਤੇ ਦੂਜੇ ਨੇ ਆਪਣਾ ਨਾਂਅ ਸਲੀਮ ਉਰਫ ਮੱਟੂ ਪੁੱਤਰ ਲਾਮੀਆ ਵਾਸੀਅਨ ਵਾਰਡ ਨੰਬਰ 8 ਭੁਲੱਥ ਦੱਸਿਆ | ਉਕਤ ਵਿਅਕਤੀਆਂ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮਾਮਲਾ ਦਰਜ ਕੀਤਾ ਗਿਆ |


Ad Position 22
No active advertisement
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵਲੋਂ 22ਵਾਂ ਕਬੱਡੀ ਕੱਪ 25 ਜਨਵਰੀ ਨੂੰ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ
Ad Position 24