08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਿੰਡ ਸਾਹਨੀ ਵਿਖੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 24-12-2025
ਖਲਵਾੜਾ, 23 ਦਸੰਬਰ (ਮਨਦੀਪ ਸਿੰਘ ਸੰਧੂ)-ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਤੇ ਚਮਕੌਰ ਸਾਹਿਬ ਦੀ ਜੰਗ ਵਿਚ ਸ਼ਹੀਦ ਹੋਏ ਸਿੰਘਾਂ ਦਾ ਸ਼ਹੀਦੀ ਪੁਰਬ ਪਿੰਡ ਸਾਹਨੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਸਭਾ ਸਾਹਨੀ ਤੇ ਨਗਰ ਨਿਵਾਸੀਆਂ ਵਲੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਗੁਰਦੀਪ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ | ਸ੍ਰੀ ਅੰਮਿ੍ਤਸਰ ਸਾਹਿਬ ਤੋਂ ਆਏ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਨੇ ਚਮਕੌਰ ਸਾਹਿਬ ਦੇ ਸ਼ਹੀਦੀ ਸਾਕੇ ਦਾ ਇਤਿਹਾਸ ਲੜੀਵਾਰ ਸੰਗਤਾਂ ਨੂੰ ਸੁਣਾਇਆ | ਗੁਰਮਤਿ ਸਮਾਗਮ ਦੀ ਸਫਲਤਾ ਲਈ ਗੁਰਮਤਿ ਪ੍ਰਚਾਰ ਸਭਾ ਸਾਹਨੀ ਦੇ ਮੁੱਖ ਸੇਵਾਦਾਰ ਮਾਸਟਰ ਅਜੀਤ ਸਿੰਘ ਖ਼ਾਲਸਾ, ਕੈਨੇਡਾ ਨਿਵਾਸੀ ਮਾਸਟਰ ਤਰਸੇਮ ਸਿੰਘ ਕਾਹਲੋਂ, ਜਰਨੈਲ ਸਿੰਘ, ਸੁਦਾਗਰ ਸਿੰਘ ਇਟਲੀ, ਦਲਵਿੰਦਰ ਸਿੰਘ ਯੂ.ਕੇ., ਜਸਵੰਤ ਸਿੰਘ ਅਤੇ ਸੁਖਦੇਵ ਸਿੰਘ ਤੋਂ ਇਲਾਵਾ ਗੁਰਦੁਆਰਾ ਕਮੇਟੀ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਸੰਗਤਾਂ ਵਿਚ ਕਿਸਾਨ ਨੇਤਾ ਸਤਨਾਮ ਸਿੰਘ ਸਾਹਨੀ, ਗੁਰਦੁਆਰਾ ਕਮੇਟੀ ਪ੍ਰਧਾਨ ਮਹਿੰਦਰ ਸਿੰਘ, ਸਿੱਖ ਸੇਵਾ ਸੁਸਾਇਟੀ ਫਗਵਾੜਾ ਦੇ ਮੈਂਬਰ ਜਸਪ੍ਰੀਤ ਸਿੰਘ, ਸਤਨਾਮ ਸਿੰਘ ਪ੍ਰਧਾਨ, ਬਹਾਦਰ ਸਿੰਘ ਸਾਬਕਾ ਪ੍ਰਧਾਨ, ਹਰਵਿੰਦਰ ਸਿੰਘ ਕਾਹਲੋਂ, ਅਜੀਤ ਸਿੰਘ ਨੰਬਰਦਾਰ, ਗਿਆਨੀ ਰਣਜੀਤ ਸਿੰਘ, ਜਸਬੀਰ ਸਿੰਘ, ਅਜਾਇਬ ਸਿੰਘ ਅਤੇ ਸਰਬਜੀਤ ਸਿੰਘ ਤੋ ਇਲਾਵਾ ਗਰਾਮ ਪੰਚਾਇਤ ਸਾਹਨੀ, ਗੁਰੂ ਤੇਗ਼ ਬਹਾਦਰ ਸਪੋਰਟਸ ਕਲੱਬ ਸਾਹਨੀ ਅਤੇ ਧਾਰਮਿਕ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ | ਸਮਾਗਮ ਦੀ ਸਮਾਪਤੀ ਤੇ ਮਾਸਟਰ ਅਜੀਤ ਸਿੰਘ ਖ਼ਾਲਸਾ ਨੇ ਸੰਗਤਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕਬੱਡੀ ਕਲੱਬ ਵਲੋਂ 22ਵਾਂ ਕਬੱਡੀ ਕੱਪ 25 ਜਨਵਰੀ ਨੂੰ
Ad Position 24