07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਨੰਗਲ ਖੇੜਾ ਵਿਖੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-12-2025
• ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਕੀਤਾ ਸਨਮਾਨਿਤ
ਫਗਵਾੜਾ, 23 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ, ਸ੍ਰੀ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਤੇ ਸੰਤ ਬਾਬਾ ਪਰਮਜੀਤ ਸਿੰਘ ਮਾਹਿਲਪੁਰ ਬੁੰਗੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਪਿੰਡ ਨੰਗਲ ਖੇੜਾ ਫਗਵਾੜਾ ਵਿਖੇ ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਬੁੰਗੇ ਵਾਲੇ, ਸੁਆਮੀ ਬਾਬਾ ਹਰਨਾਮ ਸਿੰਘ ਮਾਹਿਲਪੁਰ ਵਾਲਿਆਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸਜੇ ਦੀਵਾਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਮੈਨੂੰ ਇਸ ਸਮਾਗਮ ਵਿਚ ਪਹਿਲੀ ਵਾਰ ਆਉਣ ਦਾ ਮੌਕਾ ਮਿਲਿਆ ਤੇ ਮਨ ਬਹੁਤ ਖ਼ੁਸ਼ ਹੋਇਆ ਕਿ ਪ੍ਰਬੰਧਕ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ ਅਤੇ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਇਸ ਵੱਲ ਜੋੜਨ ਦਾ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ | ਇਸ ਮੌਕੇ ਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਮੈਂਬਰ ਸ਼ੋ੍ਰਮਣੀ ਕਮੇਟੀ, ਸੰਤ ਪ੍ਰੀਤਮ ਸਿੰਘ ਡੁਮੇਲੀ, ਸੰਤ ਤਲਵਿੰਦਰ ਸਿੰਘ ਪਰਮੇਸ਼ਰ ਭੋਗਪੁਰ, ਗਿਆਨੀ ਮਨਦੀਪ ਸਿੰਘ ਮੁਰੀਦ, ਸੰਤ ਜਸਵਿੰਦਰਪਾਲ ਪੰਡਵਾ, ਸੰਤ ਦੇਸ ਰਾਜ ਗੋਬਿੰਦਪੁਰਾ, ਜਥੇਦਾਰ ਬਾਬਾ ਮਲਕੀਤ ਸਿੰਘ ਗੜ੍ਹਸ਼ੰਕਰ, ਬੀਬੀ ਜਸਪ੍ਰੀਤ ਕੌਰ ਮਾਹਿਲਪੁਰ ਵਾਲਿਆਂ ਨੇ ਵੀ ਆਪਣੇ ਪ੍ਰਵਚਨਾਂ ਰਾਹੀ ਸੰਗਤਾਂ ਨੂੰ ਗੁਰੂ ਵਾਲੇ ਬਣਨ ਦੀ ਪੇ੍ਰਰਨਾ ਦਿੱਤੀ | ਸਮਾਗਮ ਦੇ ਆਰੰਭ ਵਿਚ ਭਾਈ ਤਰਨਵੀਰ ਸਿੰਘ ਤਲਵਣ, ਰੁੜਕੇ ਵਾਲੇ ਬੱਚਿਆਂ ਦਾ ਢਾਡੀ ਜਥਾ, ਨੇਤਰਹੀਣ ਆਸ਼ਰਮ ਸਪਰੋੜ ਦੇ ਬੱਚਿਆਂ ਵਲੋਂ ਸੰਗਤਾਂ ਨੂੰ ਗੁਰਇਤਿਹਾਸ ਸਰਵਣ ਕਰਵਾਇਆ | ਇਸ ਮੌਕੇ ਦਸਤਾਰ ਮੁਕਾਬਲੇ ਤੇ ਬੱਚਿਆਂ ਦੇ ਗੁਰਬਾਣੀ, ਕੀਰਤਨ ਤੇ ਪ੍ਰਸ਼ਨ ਉੱਤਰ ਮੁਕਾਬਲੇ ਵੀ ਕਰਵਾਏ ਗਏ ਤੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਬੁੰਗੇ ਵਾਲਿਆਂ ਵਲੋਂ ਸਨਮਾਨਿਤ ਵੀ ਕੀਤਾ ਗਿਆ | ਅੰਤ ਵਿਚ ਬਾਬਾ ਫ਼ਤਿਹ ਸਿੰਘ ਜੀ ਗੁਰਮਤਿ ਪ੍ਰਚਾਰ ਸਭਾ ਦੇ ਪ੍ਰਧਾਨ ਰਜਿੰਦਰ ਸਿੰਘ ਖ਼ਾਲਸਾ ਨੇ ਪੁੱਜੇ ਹੋਏ ਸਭਨਾਂ ਦਾ ਧੰਨਵਾਦ ਕੀਤਾ ਤੇ ਸਹਿਯੋਗ ਦੇਣ ਵਾਲੇ ਸਭਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ ਦੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ, ਜਥੇਦਾਰ ਹਰਜਿੰਦਰ ਸਿੰਘ ਲੱਲੀ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ, ਸੂਬਾਈ ਅਕਾਲੀ ਆਗੂ ਧਰਮਿੰਦਰ ਟੋਨੀ, ਰਣਜੀਤ ਸਿੰਘ ਜੀਤੀ ਖੇੜਾ , ਗੁਰਦੀਪ ਸਿੰਘ ਖੇੜਾ ਦਿਹਾਤੀ ਪ੍ਰਧਾਨ, ਅਵਤਾਰ ਸਿੰਘ ਭੁੰਗਰਨੀ ਸੂਬਾਈ ਆਗੂ, ਬਲਜਿੰਦਰ ਸਿੰਘ ਠੇਕੇਦਾਰ, ਰਜਿੰਦਰ ਸਿੰਘ ਖ਼ਾਲਸਾ, ਸਤਵਿੰਦਰ ਸਿੰਘ ਘੁੰਮਣ, ਜਤਿੰਦਰਪਾਲ ਸਿੰਘ ਪਲਾਹੀ, ਅਵਤਾਰ ਸਿੰਘ ਮੰਗੀ ਜਗਪਾਲਪੁਰ, ਹਰਵਿੰਦਰ ਸਿੰਘ ਵਾਲੀਆ, ਗਜਵੀਰ ਵਾਲੀਆ, ਸਤਵੀਰ ਸਿੰਘ ਵਾਲੀਆ, ਸੈਕਟਰੀ ਬਿੰਦਰ ਸਿੰਘ ਰਾਵਲਪਿੰਡੀ, ਮੈਨੇਜਰ ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੀ.ਬੀ.ਜੀ.ਜੀ.ਰਾਮ ਜੀ ਸਕੀਮ ਸ਼ੁਰੂ ਹੋਣ ਨਾਲ ਪੰਜਾਬ ਦੇ 20 ਲੱਖ ਤੋਂ ਵੱਧ ਲੋਕ ਰੁਜ਼ਗਾਰ ਤੋਂ ਵਾਂਝੇ ਹੋ ਜਾਣਗੇ-ਇੰਡੀਅਨ... ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ 'ਚ ਸ਼ਹੀਦੀ ਦਿਹਾੜਾ ਮਨਾਇਆ
Ad Position 24