ਫਗਵਾੜਾ, 23 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੀ ਕੀਰਤਨ ਦਰਬਾਰ ਕਰਵਾਉਣ ਸਬੰਧੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਚੇਅਰਮੈਨ ਮੇਜਰ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਮੇਜਰ ਸਿੰਘ ਸੈਣੀ ਤੇ ਪ੍ਰਧਾਨ ਰਾਮ ਪਾਲ ਨੇ ਦੱਸਿਆ ਕਿ ਕੀਰਤਨ ਦਰਬਾਰ 28 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸੰਤ ਗੁਰਚਰਨ ਸਿੰਘ ਪੰਡਵਾ, ਭਾਈ ਜਗਜੀਤ ਸਿੰਘ ਖ਼ਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸੁਖਮਨ ਸਿੰਘ ਤੇ ਭਾਈ ਗੁਰਦਿੱਤ ਸਿੰਘ ਫਗਵਾੜਾ ਵਾਲੇ, ਭਾਈ ਰੌਣਕ ਸਿੰਘ ਰਾਗੀ ਫਗਵਾੜਾ ਵਾਲੇ, ਢਾਡੀ ਬੀਬੀ ਨਿਰਮਲਜੀਤ ਕੌਰ ਡੋਗਰਪੁਰ ਵਾਲੀਆਂ ਬੀਬੀਆਂ ਦਾ ਜਥਾ, ਭਾਈ ਹਰਦੀਪ ਸਿੰਘ, ਭਾਈ ਕੁਲਦੀਪ ਸਿੰਘ ਲੁਧਿਆਣਾ, ਭਾਈ ਗੁਰਦਿੱਤ ਸਿੰਘ ਫਗਵਾੜਾ ਵਾਲੇ, ਭਾਈ ਸਰਬਜੀਤ ਸਿੰਘ ਹੈੱਡਗ੍ਰੰਥੀ ਤੋ ਇਲਾਵਾ ਹੋਰ ਵੀ ਪੰਥ ਪ੍ਰਸਿੱਧ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀ ਨਿਹਾਲ ਕਰਨਗੇ | ਉਨ੍ਹਾਂ ਨੇ ਦੱਸਿਆ ਕਿ ਇਹ ਕੀਰਤਨ ਦਰਬਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਹੈ | ਇਸ ਮੌਕੇ ਗੁਰਮੀਤ ਸਿੰਘ ਜੀਤ, ਜਤਿੰਦਰ ਸਿੰਘ ਖ਼ਾਲਸਾ,ਦਲਜੀਤ ਸਿੰਘ ਕਾਲਾ, ਮਹਿੰਗਾ ਸਿੰਘ, ਅਮਰੀਕ ਸਿੰਘ ਰਿਟਾਇਰਡ ਐਸ.ਡੀ.ਓ., ਮਲਕੀਤ ਸਿੰਘ, ਸਤਨਾਮ ਸਿੰਘ, ਰੇਸ਼ਮ ਸਿੰਘ, ਸਤਵਿੰਦਰ ਸਿੰਘ, ਗੁਰਨਾਮ ਸਿੰਘ, ਜਸਵੀਰ ਸਿੰਘ, ਕਰਮਜੀਤ ਸਿੰਘ, ਬਲਵੀਰ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਗੁਲਜਾਰ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ |