ਖਲਵਾੜਾ, 23 ਦਸੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ, ਚਾਰ ਸਾਹਿਬਜ਼ਾਦੇ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਅਕਾਲੀ ਗੁਰਦੁਆਰਾ ਸਾਹਿਬ ਪਿੰਡ ਭੁੱਲਾਰਾਈ ਵਿਖੇ 25 ਦਸੰਬਰ ਨੂੰ ਪ੍ਰਬੰਧਕ ਕਮੇਟੀ, ਸਾਧ ਸੰਗਤ, ਗ੍ਰਾਮ ਪੰਚਾਇਤ ਅਤੇ ਐਨ. ਆਰ.ਆਈ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿਚ ਪਿਛਲੇ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ਹਨ ਅਤੇ ਸ਼ਾਮ ਵੇਲੇ ਧਾਰਮਿਕ ਪ੍ਰੋਗਰਾਮ ਉਲੀਕੇ ਗਏ ਹਨ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਦਸੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਗਿ: ਤਰਲੋਚਨ ਸਿੰਘ ਭੁਮੱਦੀ ਢਾਡੀ ਜਥਾ, ਗਿ: ਹਰਪਾਲ ਸਿੰਘ ਭੁੱਲਾਰਾਈ ਢਾਡੀ ਜਥਾ ਤੇ ਅਕਾਲੀ ਗੁਰਦੁਆਰਾ ਸਾਹਿਬ ਭੁੱਲਾਰਾਈ ਦੀਆਂ ਬੀਬੀਆਂ ਦਾ ਕੀਰਤਨੀ ਜਥਾ ਹਾਜ਼ਰ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕਰਨਗੇ | ਉਨ੍ਹਾਂ ਸੰਗਤਾਂ ਦੇ ਚਰਨਾਂ ਵਿਚ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਪਰੋਕਤ ਪ੍ਰੋਗਰਾਮ ਅਨੁਸਾਰ ਗੁਰ ਸੰਗਤ ਰੂਪ ਹੋ ਕੇ ਵੱਧ ਤੋਂ ਵੱਧ ਹਾਜ਼ਰੀ ਭਰਨੀ |