07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ 10ਵਾਂ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-12-2025
ਬੇਗੋਵਾਲ, 23 ਦਸੰਬਰ (ਸੁਖਜਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸ਼ਹਿਜ਼ਾਦਿਆਂ, ਮਾਤਾ ਗੁਜਰ ਕੌਰ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਮੀਖੋਵਾਲ ਦੀ ਸਮੂਹ ਸਾਧ ਸੰਗਤ ਵਲੋਂ ਪਾਰਕ ਵਿਖੇ 10ਵਾਂ ਮਹਾਨ ਕੀਰਤਨ ਦਰਬਾਰ ਬੜੀ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਰੱਖੇ ਗਏ ਸਮਾਗਮਾਂ ਵਿਚ ਭਾਈ ਬਲਕਾਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਮੀਖੋਵਾਲ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸੱਚਖੰਡ ਸਾਹਿਬ ਸ਼੍ਰੀ ਦਰਬਾਰ ਸਾਹਿਬ ਤੇ ਭਾਈ ਜੋਗਿੰਦਰ ਸਿੰਘ ਰਿਆੜ ਨੇ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਘੰਟਿਆਂ ਬੱਧੀ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਸਟੇਜ ਦੀ ਭੂਮਿਕਾ ਨਿਭਾਅ ਰਹੇ ਗੁਰਦੁਆਰਾ ਸਾਹਿਬ ਦੇ ਸੈਕਟਰੀ ਹੈੱਡ ਮਾਸਟਰ ਫੁੰਮਣ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਨੇ ਪੰਥ ਲਈ ਆਪਣਾ ਆਪਾ ਕੁਰਬਾਨ ਕੀਤਾ | ਇਸ ਮੌਕੇ ਉਨ੍ਹਾਂ ਨੌਜਵਾਨ ਸਭਾ ਤੇ ਬੀਬੀਆਂ ਦੇ ਜਥੇ ਦਾ ਵੀ ਧੰਨਵਾਦ ਕੀਤਾ ਜੋ ਹਰ ਸਾਲ ਇਸ ਸਮਾਗਮ ਲਈ ਉਪਰਾਲਾ ਕਰਦੇ ਹਨ | ਇਸ ਮੌਕੇ ਨਗਰ ਪੰਚਾਇਤ ਬੇਗੋਵਾਲ ਦੀ ਪ੍ਰਧਾਨ ਦਲਜੀਤ ਕੌਰ, ਸਿਮਰਜੀਤ ਸਿੰਘ ਪੱਪੂ, ਸਰੂਪ ਸਿੰਘ, ਰੂਪ ਸਿੰਘ, ਮਲੂਕ ਸਿੰਘ, ਰਾਜਨਦੀਪ ਸਿੰਘ, ਪਰਮਜੀਤ ਸਿੰਘ, ਲਵਪ੍ਰੀਤ ਸਿੰਘ ਪਰਿੰਸ, ਅਸ਼ੋਕ ਕੁਮਾਰ ਬੱਤਰਾ, ਨਿਸ਼ਾਨ ਸਿੰਘ, ਤਰਲੋਕ ਸਿੰਘ, ਲਖਵਿੰਦਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਸਵਰਨ ਸਿੰਘ, ਕੁਲਦੀਪ ਕੌਰ, ਅਮਰਜੀਤ ਕੌਰ ਆਦਿ ਹਾਜ਼ਰ |
Ad Position 22
No active advertisement
ਪਿਛਲੀ ਖ਼ਬਰ ਮੰਦਰ ਸੁਧਾਰ ਸਭਾ ਢਿਲਵਾਂ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਰਾਜ ਪੱਧਰੀ ਅਧਿਆਪਕ ਟ੍ਰੇਨਿੰਗ ਲਈ ਜ਼ਿਲ੍ਹਾ ਕਪੂਰਥਲਾ ਦੇ 2 ਬੀ.ਆਰ.ਸੀ. ਦੀ ਸਟੇਟ ਰਿਸੋਰਸ ਪਰਸਨ ਲਈ ਚੋਣ
Ad Position 24
No active advertisement