07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਰਜ਼ਾਪੁਰ ਵਿਖੇ ਗੁਰਮਤਿ ਸਮਾਗਮ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ • ਵੱਖ-ਵੱਖ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ •ਰਾਜਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 24-12-2025
ਕਪੂਰਥਲਾ, 23 ਦਸੰਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਬੇਅੰਤ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਗੁਰਮਤਿ ਅਕੈਡਮੀ ਪਿੰਡ ਰਜ਼ਾਪੁਰ ਵਲੋਂ ਪਿੰਡ ਦੇ ਸਟੇਡੀਅਮ ਵਿਖੇ ਪਹਿਲਾ ਗੁਰਮਤਿ ਸਮਾਗਮ ਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਅਕੈਡਮੀ ਦੇ ਮੁਖੀ ਹਰਗੁਰਵਿੰਦਰ ਸਿੰਘ, ਸੁਖਵੰਤ ਸਿੰਘ ਪੱਡਾ ਤੇ ਉਨ੍ਹਾਂ ਦੇ ਸਾਥੀਆਂ ਦੇ ਉੱਦਮ ਸਦਕਾ ਕਰਵਾਏ ਗਏ ਇਸ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਮਹਿੰਦਰ ਸਿੰਘ, ਪੰਚਾਇਤ ਮੈਂਬਰਾਂ ਤੇ ਗੁਰਦੁਆਰਾ ਕਮੇਟੀ ਦੇ ਆਗੂਆਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ | ਇਸ ਸਮਾਗਮ ਦੌਰਾਨ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਦੀਆਂ 100 ਮੀਟਰ, 200 ਮੀਟਰ ਤੇ 400 ਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਰੱਸਾ ਕੱਸੀ ਦੇ ਮੁਕਾਬਲੇ ਵੀ ਹੋਏ | ਸਮਾਗਮ ਦੌਰਾਨ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਵਲੋਂ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ ਨਾਲ ਸਬੰਧਿਤ ਇਕ ਲਘੂ ਨਾਟਕ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਉਮਰ ਵਰਗ ਦੇ ਬੱਚਿਆਂ ਦੇ ਕਵਿਤਾ ਤੇ ਕਵੀਸ਼ਰੀ ਮੁਕਾਬਲੇ ਕਰਵਾਉਣ ਦੇ ਨਾਲ ਨਾਲ ਗੁਰਬਾਣੀ ਕੰਠ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵੀ ਹੋਏ | ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਇਸ ਸਮਾਗਮ ਦੌਰਾਨ ਹੋਏ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਹਰ ਬੱਚੇ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਗੁਰਮਤਿ ਸਮਾਗਮ ਦੌਰਾਨ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਤੋਂ ਆਏ ਗਤਕਾ ਅਖਾੜਾ ਦੇ ਨੌਜਵਾਨਾਂ ਨੇ ਸੰਗਤਾਂ ਨੂੰ ਗਤਕੇ ਦੇ ਹੈਰਤ ਅੰਗੇਜ ਕਰਤਬ ਦਿਖਾਏ | ਸਮਾਗਮ ਦੌਰਾਨ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਸਮਾਗਮ ਪ੍ਰਬੰਧਕ ਹਰਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਪੱਡਾ, ਪਿੰਡ ਦੀ ਪੰਚਾਇਤ ਤੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸਾਥੀ ਮੈਂਬਰਾਂ ਨੇ ਯਾਦਗਾਰੀ ਚਿੰਨ੍ਹ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਦੌਰਾਨ ਸਿਵਲ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਵਲੋਂ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ ਤੇ ਕੌਸ਼ਲ ਨਰਸਿੰਗ ਹੋਮ ਵਲੋਂ ਡਾਕਟਰ ਰਣਬੀਰ ਕੌਸ਼ਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਬਾਬਾ ਫ਼ਤਿਹ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਗੁਰਦੇਵ ਸਿੰਘ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ, ਉੱਤਰ ਪ੍ਰਦੇਸ਼ ਦੀ ਸਾਬਕਾ ਮੰਤਰੀ ਸੁਜੈਨ ਆਨੰਦ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਦੀਪਕ ਸਲਵਾਨ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਾਂਗਟ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਹਰਜਿੰਦਰ ਸਿੰਘ, ਮਲਕੀਤ ਸਿੰਘ ਬਿਸ਼ਨਪੁਰ, ਜਸਵੰਤ ਲਾਡੀ, ਨਰੈਣ ਵਸ਼ਿਸ਼ਟ, ਰਾਜਬੀਰ ਸਿੰਘ ਵਾਲੀਆ, ਕਿੱਕੀ ਵਾਲੀਆ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਸੱਤਾ ਰਸੂਲਪੁਰ, ਮਹਿੰਦਰ ਸਿੰਘ, ਜਗਜੀਤ ਸਿੰਘ, ਮਨਿੰਦਰਪਾਲ ਸਿੰਘ ਮੰਨਾ, ਬੂਟਾ ਸਿੰਘ, ਸਮਾਜ ਸੇਵੀ ਅਵੀ ਰਾਜਪੂਤ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ, ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ਭਾਈ ਤੇਜਬੀਰ ਸਿੰਘ ਦਮਦਮੀ ਟਕਸਾਲ, ਅਮਰਜੀਤ ਸਿੰਘ, ਜਤਿੰਦਰ ਸਿੰਘ, ਸੁਖਵੰਤ ਸਿੰਘ ਪੱਡਾ, ਸਰਬਜੀਤ ਸਿੰਘ ਸਾਬਾ, ਜੋਗਿੰਦਰ ਸਿੰਘ, ਵਿਜੇ ਕੁਮਾਰ, ਬਾਬਾ ਬਲਬੀਰ ਸਿੰਘ, ਅਮਰੀਕ ਸਿੰਘ ਸ਼ਹਿਬਾਜਪੁਰੀ, ਗੁਰਦੀਪ ਸਿੰਘ, ਸੁਖਜਿੰਦਰ ਸਿੰਘ ਬੱਬਰ, ਰਤਨ ਸਿੰਘ, ਗੁਰਪ੍ਰੀਤ ਸਿੰਘ, ਇੰਦਰਪਾਲ ਸਿੰਘ ਜੌਲੀ, ਹਰਦੇਵ ਸਿੰਘ, ਹਰਜਸਪ੍ਰੀਤ ਸਿੰਘ, ਸੰਨੀ ਭਾਟੀਆ, ਵਿੱਕੀ ਭਾਟੀਆ, ਇੰਦਰਪਾਲ ਸਿੰਘ, ਜਤਿੰਦਰ ਸਿੰਘ, ਗਗਨਦੀਪ ਸਿੰਘ, ਬੌਬੀ ਸ਼ਰਮਾ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਕੂਲ ਤੋਂ ਵਾਪਸ ਆ ਰਹੇ ਭੈਣ ਭਰਾ ਦੀ ਅਣਪਛਾਤੇ ਨੌਜਵਾਨਾਂ ਵਲੋਂ ਕੁੱਟਮਾਰ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ 'ਚ ਕਰਵਾਇਆ ਰਾਸ਼ਟਰੀ ਗਣਿਤ ਦਿਵਸ ਸੰਬੰਧੀ ਸਮਾਗਮ
Ad Position 24
No active advertisement