ਕਪੂਰਥਲਾ, 23 ਦਸੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬੂਲਪੁਰ ਟਿੱਬਾ ਰੋਡ 'ਤੇ ਸਕੂਲ ਤੋਂ ਵਾਪਸ ਆ ਰਹੇ ਭੈਣ ਭਰਾ ਨੂੰ ਤਿੰਨ ਅਣਪਛਾਤੇ ਨੌਜਵਾਨਾਂ ਨੇ ਕੁੱਟਮਾਰ ਕਰਕੇ ਗੰਭੀਰ ਰੂਪ ਵਿਚ ਜਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਜੇਰੇ ਇਲਾਜ ਰਮਨਪ੍ਰੀਤ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਵਾਸੀ ਬਿਧੀਪੁਰ ਨੇ ਦੱਸਿਆ ਕਿ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਖੇ 12ਵੀਂ ਜਮਾਤ ਵਿਚ ਪੜ੍ਹਦਾ ਹੈ ਅਤੇ ਉਹ ਅੱਜ ਛੁੱਟੀ ਤੋਂ ਬਾਅਦ ਆਪਣੀ 11ਵੀਂ ਜਮਾਤ ਵਿਚ ਪੜ੍ਹਦੀ ਭੈਣ ਮੁਸਕਾਨ ਨਾਲ ਘਰ ਵਾਪਸ ਆ ਰਿਹਾ ਸੀ ਤਾਂ ਬੂਲਪੁਰ ਟਿੱਬਾ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਵਲੋਂ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਸਬੰਧੀ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ |