ਫਗਵਾੜਾ, 24 ਦਸੰਬਰ (ਚਾਨਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ 'ਚ ਰਾਮਗੜ੍ਹੀਆਂ ਕਾਲਜ ਆਫ਼ ਐਜੂਕੇਸ਼ਨ ਵਿਖੇ ਲੰਗਰ ਲਗਾਇਆ ਗਿਆ ਜਿਸ 'ਚ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪਿ੍ੰ. ਸੁਰਿੰਦਰਜੀਤ ਕੌਰ ਨੇ ਕਿਹਾ ਕਿ ਸਿੱਖ ਧਰਮ 'ਚ ਕੁਰਬਾਨੀਆਂ ਦਾ ਇਤਿਹਾਸ ਬੜਾ ਲੰਮੇਰਾ ਹੈ | ਛੋਟੀ ਉਮਰੇ ਵੱਡੇ ਇਤਿਹਾਸ ਦੀ ਸਿਰਜਨਾ ਸਿੱਖ ਧਰਮ ਦੇ ਜਨਮਦਾਤਿਆਂ ਤੇ ਪੈਰੋਕਾਰਾਂ ਨੇ ਕੀਤੀ ਹੈ | ਉਨ੍ਹਾਂ ਕਿਹਾ ਕਿ ਸਾਕਾ ਸਰਹਿੰਦ ਸਾਡੇ ਕੁਰਬਾਨੀਆਂ ਭਰੇ ਇਤਿਹਾਸ ਦਾ ਪ੍ਰਤੀਕ ਹੈ | ਰਾਮਗੜ੍ਹੀਆਂ ਐਜੂਕੇਸ਼ਨਲ ਕੌਂਸਲਰ ਚੇਅਰਪਰਸਨ ਸ਼੍ਰੀਮਤੀ ਮਨਪ੍ਰੀਤ ਕੌਰ ਭੋਗਲ ਨੇ ਕਿਹਾ ਕਿ ਸਿੱਖ ਇਤਿਹਾਸ ਦੀਆਂ ਸ਼ਹਾਦਤਾਂ ਅਨੂਠੀਆਂ ਤੇ ਵਿਲੱਖਣ ਹਨ, ਪ੍ਰੰਤੂ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਸੰਸਾਰ ਦੇ ਇਤਿਹਾਸ 'ਚ ਦੁਰਲੱਭ ਹਨ |