25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 1, 2, 3 ਜਨਵਰੀ ਨੂੰ

Ad Position 21
No active advertisement
ਅਜੀਤ ਡੈਸਕ 25-12-2025
ਸੁਲਤਾਨਪੁਰ ਲੋਧੀ, 24 ਦਸੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਸਬੰਧੀ ਸਥਾਨਕ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸਿੱਖਾਂ ਦੀ ਮੀਟਿੰਗ ਪ੍ਰਧਾਨ ਗੁਰਮਿੰਦਰ ਪਾਲ ਸਿੰਘ ਕੰਡਾ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗੁਰਮਿੰਦਰ ਪਾਲ ਸਿੰਘ ਕੰਡਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 1 ਜਨਵਰੀ ਵੀਰਵਾਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 3 ਜਨਵਰੀ ਦਿਨ ਸਨਿਚਰਵਾਰ ਨੂੰ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ 2 ਜਨਵਰੀ ਸ਼ੁੱਕਰਵਾਰ ਨੂੰ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸਿੱਖਾਂ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਜੋ ਨਗਰ ਦੇ ਵੱਖ-ਵੱਖ ਮੁਹੱਲਿਆਂ ਤੇ ਬਾਜ਼ਾਰਾਂ ਤੋਂ ਹੁੰਦਾ ਹੋਇਆ ਵਾਪਸ ਮੁਹੱਲਾ ਸਿੱਖਾਂ ਵਿਖੇ ਆ ਕੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ 3 ਜਨਵਰੀ ਸਨਿਚਰਵਾਰ ਨੂੰ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਹਜ਼ੂਰੀ ਰਾਗੀ ਆਪਣੀ ਹਾਜ਼ਰੀ ਲਗਵਾਉਣਗੇ | ਮੀਟਿੰਗ ਵਿਚ ਪ੍ਰਧਾਨ ਗੁਰਮਿੰਦਰ ਪਾਲ ਸਿੰਘ ਕੰਡਾ ਤੋਂ ਇਲਾਵਾ ਸਰਪ੍ਰਸਤ ਗੁਰਨਾਮ ਸਿੰਘ ਸਾਬਕਾ ਕੌਂਸਲਰ, ਭੁਪਿੰਦਰ ਸਿੰਘ ਬੇਬੀ ਖ਼ਜ਼ਾਨਚੀ, ਜਗਦੇਵ ਸਿੰਘ ਮੀਤ ਪ੍ਰਧਾਨ, ਜਗਜੀਤ ਸਿੰਘ, ਜਗਤਾਰ ਸਿੰਘ, ਦਲਬੀਰ ਸਿੰਘ, ਪਿ੍ੰਸ, ਰਾਜਵਿੰਦਰ ਸਿੰਘ, ਹਰਦਿਆਲ ਸਿੰਘ ਕਾਈ, ਗੁਰਵਿੰਦਰ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਹੈੱਡ ਗ੍ਰੰਥੀ ਮਨਮੋਹਨ ਸਿੰਘ, ਤੇਜਿੰਦਰ ਸਿੰਘ, ਹਰਜਿੰਦਰ ਸਿੰਘ ਜੁਗਨੂੰ, ਜਸਵਿੰਦਰ ਸਿੰਘ ਕੰਡਾ, ਕੁਲਵਿੰਦਰ ਸਿੰਘ ਕੰਡਾ, ਗੁਰਦੀਪ ਸਿੰਘ ਖੁਰਾਣਾ, ਸੁਨੀਲ ਖੁਰਾਣਾ, ਨਰਾਇਣ ਬੀਰ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਰਗਾ ਮੰਦਰ ਨਡਾਲਾ ਵਿਖੇ ਸ੍ਰੀ ਦੁਰਗਾ ਸ਼ਤੂਤੀ ਪਾਠ ਕਰਵਾਏ ਅਗਲੀ ਖ਼ਬਰ ਕ੍ਰਿਸਮਸ ਦੇ ਤਿਉਹਾਰ ਸੰਬੰਧੀ ਲੱਖਣ ਕਲਾਂ ਤੋਂ ਸ਼ੋਭਾ ਯਾਤਰਾ ਸਜਾਈ
Ad Position 24