ਖਲਵਾੜਾ, 24 ਦਸੰਬਰ (ਮਨਦੀਪ ਸਿੰਘ ਸੰਧੂ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਫਗਵਾੜਾ ਬਲਾਕ ਸੰਮਤੀ ਦੇ ਜ਼ੋਨ ਮਲਕਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਮਲਕਪੁਰ ਵਲੋਂ ਜਿੱਤ ਪ੍ਰਾਪਤ ਕਰਨ ਤੇ ਸਰਕਲ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ ਨੇ ਜ਼ੋਨ ਵਿਚ ਪੈਂਦੇ ਸਮੂਹ ਪਿੰਡਾਂ ਦੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਅਤੇ ਦਿਹਾਤੀ ਇੰਚਾਰਜ ਰਜਿੰਦਰ ਸਿੰਘ ਚੰਦੀ ਵਲੋਂ ਕੀਤੀ ਗਈ ਵਿਉਂਤਬੰਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪਿੰਡ ਮਲਕਪੁਰ, ਵਾਹਦ, ਮਾਣਕ, ਬ੍ਰਹਮਪੁਰ ਤੇ ਚੈੜ ਦੇ ਵੋਟਰਾਂ ਵੱਲੋਂ ਕੀਤੇ ਗਏ ਮਤਦਾਨ ਸਦਕਾ ਬੀਬੀ ਮਨਜੀਤ ਕੌਰ ਮਲਕਪੁਰ ਬਲਾਕ ਸੰਮਤੀ ਮੈਂਬਰ ਚੁਣੇ ਗਏ ਹਨ | ਉਨ੍ਹਾਂ ਸਮੂਹ ਫਗਵਾੜਾ ਹਲਕੇ ਦੇ ਜੇਤੂ ਅਕਾਲੀ ਦਲ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਚੱਲਦਿਆਂ ਨਤੀਜੇ ਪ੍ਰਭਾਵਿਤ ਹੋਏ ਹਨ ਜੇਕਰ ਪਾਰਦਰਸ਼ੀ ਢੰਗ ਨਾਲ ਚੋਣਾਂ ਹੁੰਦੀਆਂ ਤਾਂ ਨਤੀਜੇ ਕੁਝ ਹੋਰ ਹੋਣੇ ਸਨ |