25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 25-12-2025
• ਵਿਦਿਆਰਥੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਣਾ ਲੈਣ-ਡਾ. ਬਲਜੀਤ ਕੌਰ
ਕਪੂਰਥਲਾ, 24 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਵਿਚ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਆਰੰਭ ਵਿਚ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਕਵਿਤਾਵਾਂ, ਗੀਤ ਪੇਸ਼ ਕੀਤੇ ਤੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸੇ ਦੌਰਾਨ ਵਿਦਿਆਰਥੀਆਂ ਨੇ ਇਕ ਕੋਰੀਓਗ੍ਰਾਫੀ ਪੇਸ਼ ਕੀਤੀ | ਇਸਤੋਂ ਪਹਿਲਾਂ ਵਿਦਿਆਰਥੀਆਂ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ, ਚੋਪਈ ਸਾਹਿਬ ਤੇ ਰਹਿਰਾਸ ਦੇ ਪਾਠ ਕੀਤੇ ਗਏ | ਪਾਠਾਂ ਦੀ ਸੰਪੂਰਨਤਾ ਤੋਂ ਬਾਅਦ ਵਿਦਿਆਰਥੀਆਂ ਨੇ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ | ਸਕੂਲ ਦੀ ਮੈਨੇਜਿੰਗ ਡਾਇਰੈਕਟਰ ਡਾ. ਬਲਜੀਤ ਕੌਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਲਈ ਕਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਚਰਨ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਬਲਜੀਤ ਕੌਰ ਤੇ ਪਿ੍ੰਸੀਪਲ ਮਧੂ ਗੋਸਵਾਮੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਅੱਗੇ ਸਿਰ ਝੁਕਾਇਆ | ਸਕੂਲ ਦੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਸਬੰਧੀ ਬਣਾਈ ਗਈ ਫ਼ਿਲਮ ਵੀ ਦਿਖਾਈ ਗਈ | ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸੰਜਨਾ, ਸੰਦੀਪ ਕੌਰ, ਹਰਨੀਤ ਕੌਰ, ਮੀਨੂ ਸ਼ਰਮਾ, ਸ਼ਿਵਾਨੀ, ਅਮਨਪ੍ਰੀਤ ਕੌਰ, ਕਿਰਨਦੀਪ ਕੌਰ, ਰਜਿੰਦਰ ਕੌਰ ਮਨਦੀਪ ਕੌਰ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਭੁਪਿੰਦਰ ਕੌਰ, ਸਤਵਿੰਦਰ ਕੌਰ, ਰਣਜੀਤ ਕੌਰ ਤੇ ਸਕੂਲ ਦੇ ਹੈੱਡ ਬੁਆਏ ਵਿਸ਼ਾਲਦੀਪ ਤੇ ਹੈੱਡ ਗਰਲ ਨੇ ਵਿਸ਼ੇਸ਼ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਸ਼ਕਤੀਮਾਨ ਕੰਪਨੀ ਵਲੋਂ ਥਿੰਦ ਮਸ਼ੀਨਰੀ ਸਟੋਰ ਸੁਲਤਾਨਪੁਰ ਲੋਧੀ ਨੂੰ ਭਾਰਤ ਦੇ ਬੈਸਟ ਡੀਲਰ ਦਾ ਪੁਰਸਕਾਰ ਅਗਲੀ ਖ਼ਬਰ ਬਾਲ ਵਿਆਹ ਰੋਕਣ ਲਈ ਪਿੰਡ ਭੁੱਲਾਰਾਈ ਵਿਖੇ ਜਾਗਰੂਕਤਾ ਕੈਂਪ ਲਗਾਇਆ
Ad Position 24