25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਨੀਵੇਂ ਪਲਾਟ 'ਚ ਭਰਤੀ ਪਾਉਣ ਦੀ ਸੇਵਾ ਸ਼ੁਰੂ-ਗੁਰਦਿਆਲ ਸਿੰਘ

Ad Position 21
No active advertisement
ਅਜੀਤ ਡੈਸਕ 25-12-2025
ਸੁਲਤਾਨਪੁਰ ਲੋਧੀ, 24 ਦਸੰਬਰ (ਨਰੇਸ਼ ਹੈਪੀ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਤੇ ਯੂ.ਕੇ. ਵਲੋਂ ਇੰਗਲੈਂਡ ਤੇ ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੇਬੇ ਨਾਨਕੀ ਜੀ ਸੁਲਤਾਨਪੁਰ ਲੋਧੀ ਦੇ ਨਾਲ ਪਿਛਲੇ ਪਾਸੇ ਖ਼ਰੀਦ ਕੀਤੀ ਸਵਾ 68 ਮਰਲੇ ਨੀਵੀਂ ਜਗ੍ਹਾ 'ਚ ਕਾਰ ਸੇਵਾ ਰਾਹੀਂ ਮਿੱਟੀ ਦੀ ਭਰਤੀ ਪਾਉਣ ਦੀ ਸੇਵਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਹੈ | ਇਸ ਸੰਬੰਧੀ ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਦੇ ਮੀਤ ਪ੍ਰਧਾਨ ਗੁਰਦਿਆਲ ਸਿੰਘ ਯੂ.ਕੇ. ਮੈਨੇਜਰ ਨੇ ਦੱਸਿਆ ਕਿ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਇਹ ਸਵਾ 68 ਮਰਲੇ ਦਾ ਪਲਾਟ ਖ਼ਰੀਦ ਕੀਤਾ ਗਿਆ ਸੀ | ਮੈਨੇਜਰ ਗੁਰਦਿਆਲ ਸਿੰਘ ਨੇ ਇਲਾਕੇ ਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਬੇਬੇ ਨਾਨਕੀ ਜੀ ਦੇ ਪਿਛਲੇ ਪਾਸੇ ਨੀਵੀਂ ਜਗ੍ਹਾ ਵਿਚ ਮਿੱਟੀ ਦੀ ਭਰਤੀ ਪਾਉਣ ਲਈ ਤਨ, ਮਨ, ਧੰਨ ਨਾਲ ਸੇਵਾ ਕਰਨ | ਮੈਨੇਜਰ ਗੁਰਦਿਆਲ ਸਿੰਘ ਯੂ.ਕੇ. ਨੇ ਦੱਸਿਆ ਕਿ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ 110 ਕਮਰੇ, 4 ਵੱਡੇ ਹਾਲ ਗੁਰੂ ਘਰਾਂ ਦੇ ਦਰਸ਼ਨ ਯਾਤਰਾ ਲਈ ਆਈਆਂ ਸੰਗਤਾਂ ਨੂੰ ਠਹਿਰਨ ਲਈ ਬਿਲਕੁਲ ਮੁਫ਼ਤ ਦਿੱਤੇ ਜਾਂਦੇ ਹਨ ਤੇ ਸੰਗਤਾਂ ਲਈ ਗੁਰੂ ਕੇ ਅਤੁੱਟ ਲੰਗਰ ਰੋਜ਼ਾਨਾ ਚੱਲਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਸੈਨੇਟਰੀ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੀ ਨਕਦੀ ਤੇ ਸਾਮਾਨ ਚੋਰੀ
Ad Position 24