26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਐਂਟੀ ਡਰੱਗ ਕਲੱਬ ਦੇ ਚੇਅਰਮੈਨ ਗਗਨਦੀਪ ਸਿੰਘ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ • ਸਕੂਲਾਂ 'ਚ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਏ ਜਾਣਗੇ

Ad Position 21
No active advertisement
ਅਜੀਤ ਡੈਸਕ 25-12-2025
ਸੁਲਤਾਨਪੁਰ ਲੋਧੀ, 24 ਦਸੰਬਰ (ਥਿੰਦ)-ਐਂਟੀ ਡਰੱਗ ਕਲੱਬ ਦੁਆਬਾ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਨਸ਼ਿਆਂ ਵਿਰੁੱਧ ਲਹਿਰ ਖੜ੍ਹੀ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਚੇਅਰਮੈਨ ਗਗਨਦੀਪ ਸਿੰਘ ਵਲੋਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਐਂਟੀ ਡਰੱਗ ਕਲੱਬ ਦੁਆਬਾ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਕਲੱਬ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਰੁੱਧ ਸੁਚੇਤ ਕਰਨ ਲਈ ਸਕੂਲਾਂ ਵਿਚ ਲਗਾਤਾਰ ਸੈਮੀਨਾਰ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਉਤੇਜਿਤ ਕਰ ਰਹੇ ਹਨ, ਪਰ ਐਂਟੀ ਡਰੱਗ ਕਲੱਬ ਦੁਆਬਾ ਨੇ ਇਹ ਤਹੱਈਆ ਕੀਤਾ ਹੈ ਕਿ ਉਹ ਅਜਿਹੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ | ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਂਟੀ ਡਰੱਗ ਕਲੱਬ ਦੁਆਬਾ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗਾ | ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਹ ਸਖ਼ਤ ਹਦਾਇਤਾਂ ਹਨ ਕਿ ਨਸ਼ਿਆਂ ਨਾਲ਼ ਜੁੜੇ ਕਿਸੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਕਪੂਰਥਲਾ, ਨਵਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਲੋਕ ਮਾਰੂ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅਗਲੀ ਖ਼ਬਰ ਫ਼ਾਜ਼ਿਲਕਾ ਅੰਦਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਬੰਨ੍ਹ ਕੇ ਸੋਨਾ, ਚਾਂਦੀ ਅਤੇ ਨਗਦੀ ਲੁੱਟੀ
Ad Position 24