26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਦੇ ਸਕੂਲੀ ਵਿਦਿਆਰਥੀਆਂ ਨੇ ਸ਼ਹੀਦੀ ਹਫ਼ਤੇ ਨੂੰ ਸਮਰਪਿਤ ਚੇਤਨਾ ਮਾਰਚ ਕੱਢਿਆ

Ad Position 21
No active advertisement
ਅਜੀਤ ਡੈਸਕ 25-12-2025
ਨਡਾਲਾ, 24 ਦਸੰਬਰ (ਰਘਬਿੰਦਰ ਸਿੰਘ)-ਸਾਹਿਬਜ਼ਾਦਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨਡਾਲਾ ਵਲੋਂ ਪਿ੍ੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਦਿਆਂ ਪਹਿਲਾਂ ਸਕੂਲ 'ਚ ਪਾਠ ਕੀਤਾ ਉਪਰੰਤ ਚੇਤਨਾ ਮਾਰਚ ਕੱਢਿਆ ਗਿਆ | ਇਹ ਚੇਤਨਾ ਮਾਰਚ ਸਕੂਲ ਤੋਂ ਚੱਲ ਕੇ ਨਡਾਲਾ ਚੌਕ ਤੋਂ ਹੁੰਦਾ ਹੋਇਆ ਢਿਲਵਾਂ ਰੋਡ ਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚਿਆ | ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਕੰਵਲਜੀਤ ਸਿੰਘ ਖੱਸਣ ਤੇ ਸਾਥੀਆਂ ਵਲੋਂ ਚੇਤਨਾ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ | ਇੱਥੇ ਵਿਦਿਆਰਥੀਆਂ ਨੇ ਗੁਰੂ ਕਾ ਲੰਗਰ ਛਕਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਹੀਦੀ ਹਫ਼ਤੇ ਨੂੰ ਦਰਸਾਉਂਦੇ ਲਿਖੀਆਂ ਹੋਈਆਂ ਪੰਕਤੀਆਂ ਦੀਆਂ ਵੱਖ-ਵੱਖ ਤਖ਼ਤੀਆਂ ਫੜ ਕੇ ਲੋਕਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਨਾਲ ਸੰਬੰਧਿਤ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਤੇ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਤੁਰੰਤ ਜਾਰੀ ਕਰੇ-ਭੌਰ ਅਗਲੀ ਖ਼ਬਰ ਖੇਡ ਪ੍ਰਮੋਟਰ ਹਰਨੇਕ ਸਿੰਘ ਨੇਕਾ ਮੈਰੀਪੁਰ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24