26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

'ਆਪ' ਦੇ ਉਮੀਦਵਾਰ ਲਾਭ ਧੰਜੂ ਨੇ ਜਿੱਤ ਉਪਰੰਤ ਵੋਟਰਾਂ ਦਾ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 25-12-2025
ਸੁਲਤਾਨਪੁਰ ਲੋਧੀ, 24 ਦਸੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਵਿਖੇ ਬੀਤੇ ਦਿਨੀਂ ਹੋਈਆਂ ਬਲਾਕ ਸੰਮਤੀ ਚੋਣਾਂ ਦੌਰਾਨ ਪਰਮਜੀਤ ਪੁਰ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਲਾਭ ਸਿੰਘ ਧੰਜੂ ਨੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਹਲਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਵੇਖਦਿਆਂ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਰੋਧੀਆਂ ਵੱਲੋਂ ਸ਼ਰੇਆਮ ਨਸ਼ਾ ਪੈਸਾ ਵੰਡ ਕੇ ਚੋਣ ਜਿੱਤਣ ਦੀ ਕੋਸ਼ਿਸ਼ ਕੀਤੀ ਗਈ ਹੈ, ਪ੍ਰੰਤੂ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਜੇਤੂ ਬਣਾਇਆ ਹੈ | ਉਨ੍ਹਾਂ ਕਿ ਉਹ ਸਾਰੇ ਹੀ ਵੋਟਰਾਂ ਦਾ ਤਹਿਦਿਲੋਂ ਧੰਨਵਾਦ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲਾਇਆ ਦੁੱਧ ਦਾ ਲੰਗਰ ਅਗਲੀ ਖ਼ਬਰ ਪੰਜਾਬ ਸਰਕਾਰ ਆਸ਼ੀਰਵਾਦ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਤੁਰੰਤ ਜਾਰੀ ਕਰੇ-ਭੌਰ
Ad Position 24