26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ 28 ਨੂੰ

Ad Position 21
No active advertisement
ਅਜੀਤ ਡੈਸਕ 25-12-2025
ਬੇਗੋਵਾਲ, 24 ਦਸੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਨੂੰ ਸਮਰਪਿਤ ਲਾਇਨ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਬੇਗੋਵਾਲ ਵਿਖੇ ਕੀਤੀ ਗਈ | ਇਸ ਮੌਕੇ ਜਿੱਥੇ ਕਲੱਬ ਦਾ ਲੇਖਾ ਜੋਖਾ ਕੀਤਾ ਗਿਆ, ਉੱਥੇ ਹੀ ਕਲੱਬ ਦੀਆਂ ਗਤੀਵਿਧੀਆਂ 'ਤੇ ਚਾਨਣਾ ਵੀ ਪਾਇਆ ਗਿਆ | ਕਲੱਬ ਵਲੋਂ ਆਉਣ ਵਾਲੇ ਸਮੇਂ ਵਿਚ ਕਰਵਾਏ ਜਾਣ ਵਾਲੇ ਕੰਮਾਂ ਦੀ ਰੂਪ ਰੇਖਾ ਤਿਆਰ ਕੀਤੀ ਗਈ | ਇਸ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ 28 ਦਸੰਬਰ ਨੂੰ ਉਨ੍ਹਾਂ ਦੀ ਕਲੱਬ ਵਲੋਂ ਕਰਤਾਰ ਹਸਪਤਾਲ ਦੇ ਸਹਿਯੋਗ ਨਾਲ ਹਸਪਤਾਲ ਵਿਚ ਹੀ ਫ਼ਰੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਲੋੜਵੰਦ ਲੋਕਾਂ ਦਾ ਮੁਆਇਨਾ ਕਰਨਗੇ ਤੇ ਦਵਾਈਆਂ ਵੀ ਫ਼ਰੀ ਦਿੱਤੀਆਂ ਜਾਣਗੀਆਂ | ਇਸ ਮੌਕੇ ਉਨ੍ਹਾਂ ਲੋੜਵੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ 28 ਦਸੰਬਰ ਨੂੰ ਸਵੇਰੇ 9 ਵਜੇ ਕਰਤਾਰ ਹਸਪਤਾਲ ਬੇਗੋਵਾਲ ਪਹੁੰਚ ਕੇ ਇਸ ਮੈਡੀਕਲ ਚੈੱਕਅਪ ਦਾ ਲਾਭ ਲੈਣ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ, ਜਿਸ ਕਰਕੇ ਕਲੱਬ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦਾ ਹੈ | ਇਸ ਮੌਕੇ ਪ੍ਰਧਾਨ ਦਵਿੰਦਰ ਸਿੰਘ, ਐਮ.ਜੇ.ਐਫ. ਵਿਰਸਾ ਸਿੰਘ, ਐਮ.ਜੇ.ਐਫ. ਸਿਮਰਜੀਤ ਸਿੰਘ, ਦਰਸ਼ਨ ਸਿੰਘ, ਮਨਜਿੰਦਰ ਸਿੰਘ, ਜਤਿੰਦਰ ਸਿੰਘ ਗਿੰਨੀ , ਨਿਸ਼ਾਨ ਸਿੰਘ ਚੀਮਾ, ਜਗਤਾਰ ਸਿੰਘ, ਅਵਤਾਰ ਸਿੰਘ, ਲਵਪ੍ਰੀਤ ਸਿੰਘ, ਕੈਪਟਨ ਜੋਗਾ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ 'ਚ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਕੋਮਲਪ੍ਰੀਤ ਕੌਰ ਜ਼ਿਲ੍ਹੇ 'ਚੋਂ ਅੱਵਲ ਅਗਲੀ ਖ਼ਬਰ ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਨੇ ਲਾਇਆ ਦੁੱਧ ਦਾ ਲੰਗਰ
Ad Position 24