26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਫਲੈਕਸ ਬੋਰਡ ਪਾੜਣ ਦੇ ਮਾਮਲੇ ਨੂੰ ਲੈ ਕੇ ਮਸੀਹੀ ਭਾਈਚਾਰੇ 'ਚ ਰੋਸ

Ad Position 21
No active advertisement
ਅਜੀਤ ਡੈਸਕ 25-12-2025
ਕਪੂਰਥਲਾ, 24 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਕਿ੍ਸਮਸ ਦੇ ਤਿਉਹਾਰ 'ਤੇ ਅਜੀਤ ਨਗਰ ਇਲਾਕੇ ਵਿਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਲਗਾਏ ਗਏ ਸ਼ੁੱਭਕਾਮਨਾਵਾਂ ਦੇ ਫਲੈਕਸ ਬੋਰਡ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪਾੜ ਦਿੱਤੇ ਜਾਣ ਕਾਰਨ ਮਸੀਹ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿ੍ਸਚਨ ਯੂਨਾਈਟਿਡ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸੁਨੀਲ ਭੱਟੀ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਇਲਾਕੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸੇ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਸੂਬਾਈ ਸਕੱਤਰ ਰਕੇਸ਼ ਕੁਮਾਰ ਦਾਤਾਰਪੁਰੀ, ਕਿ੍ਸਚਨ ਭਾਈਚਾਰੇ ਦੇ ਆਗੂ ਜਸਵਿੰਦਰ ਸਿੰਘ ਬਿੱਟਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਫਲੈਕਸ ਬੋਰਡ ਪਾੜਣ ਵਾਲੇ ਵਿਅਕਤੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਘਟਨਾ ਨੂੰ ਲੈ ਕੇ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬਹੁਤ ਜਲਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲ ਸ਼ਰਾਰਤੀ ਅਨਸਰ ਨੂੰ ਕਾਬੂ ਕਰ ਲਿਆ ਜਾਵੇਗਾ | ਇਸ ਮੌਕੇ ਯੂਥ ਪ੍ਰਧਾਨ ਅਨਿਲ ਕੁਮਾਰ, ਸੈਕਟਰੀ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਸਤੇ 'ਚ ਪਏ ਪਾਈਪ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ ਅਗਲੀ ਖ਼ਬਰ ਚੋਣਾਂ 'ਚ ਹੋਈ ਜਿੱਤ ਨੇ ਸਪਸ਼ਟ ਕੀਤਾ ਹੈ ਕਿ ਅਕਾਲੀ ਦਲ ਦਾ ਭਵਿੱਖ ਉੱਜਵਲ ਹੈ-ਜਥੇਦਾਰ ਦਲਵਿੰਦਰ ਸਿੰਘ ਸਿੱਧੂ • ਚੋਣਾਂ...
Ad Position 24